ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਇੱਕ ਵਾਰ ਫਿਰ ਵਧਣੀ ਸ਼ੁਰੂ ਹੋ ਗਈ ਹੈ। ਨਵੇਂ ਕੋਰੋਨਾ ਵੇਰੀਐਂਟ ਓਮੀਕ੍ਰੋਨ ਦਾ ਕਹਿਰ ਵੀ ਵਧਦਾ ਹੀ ਜਾ ਰਿਹਾ ਹੈ। ਵੀਰਵਾਰ ਨੂੰ 24 ਘੰਟਿਆਂ ਦੇ ਅੰਦਰ 4 ਸੂਬਿਆਂ ਵਿੱਚ ਓਮੀਕ੍ਰੋਨ ਦੇ 64 ਨਵੇਂ ਮਾਮਲੇ ਸਾਹਮਣੇ ਆਏ।
ਇਨ੍ਹਾਂ ਵਿੱਚੋਂ ਤਾਮਿਲਨਾਡੂ ‘ਚ 33, ਤੇਲੰਗਾਨਾ ਵਿੱਚ 14, ਕਰਨਾਟਕ ‘ਚ 12 ਤੇ ਕੇਰਲ ਵਿੱਚ 5 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਨਵੇਂ ਵੇਰੀਐਂਟ ਨਾਲ ਸੰਕ੍ਰਮਿਤ ਮਰੀਜ਼ਾਂ ਦੀ ਕੁਲ ਗਿਣਤੀ 325 ਹੋ ਗਈ ਹੈ। ਮਹਾਰਾਸ਼ਟਰ ਵਿੱਚ ਓਮੀਕ੍ਰੋਨ ਦੇ ਸਭ ਤੋਂ ਵੱਧ 65 ਮਾਮਲੇ ਹਨ। ਦਿੱਲੀ 64 ਮਾਮਲਿਆਂ ਨਾਲ ਦੂਜੇ ਅਤੇ ਤੇਲੰਗਾਨਾ 38 ਮਾਮਲਿਆਂ ਨਾਲ ਤੀਜੇ ਨੰਬਰ ‘ਤੇ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਦੂਜੀ ਲਹਿਰ ਵਾਂਗ ਕੋਰੋਨਾ ਦੀ ਸਭ ਤੋਂ ਵੱਧ ਚਿੰਤਾਜਨਕ ਸਥਿਤੀ ਮਹਾਰਾਸ਼ਟਰ ਵਿੱਚ ਦੇਖਣ ਨੂੰ ਮਿਲ ਰਹੀ ਹੈ। ਰਿਪੋਰਟਾਂ ਮੁਤਾਬਕ ਸੂਬੇ ਵਿੱਚ 35 ਦਿਨਾਂ ਬਾਅਦ 24 ਘੰਟਿਆਂ ਵਿੱਚ 1000 ਤੋਂ ਵੱਧ ਕੋਰੋਨਾ ਦੇ ਮਾਮਲੇ ਮਿਲੇ ਹਨ।
ਵੀਰਵਾਰ ਨੂੰ ਮਹਾਰਾਸ਼ਟਰ ਵਿੱਚ 1,201 ਮਾਮਲੇ ਸਾਹਮਣੇ ਆਏ। ਇਸ ਤੋਂ ਪਹਿਲਾਂ 17 ਨਵੰਬਰ ਨੂੰ ਸੂਬੇ ਵਿੱਚ 1003 ਮਾਮਲੇ ਸਾਹਮਣੇ ਆਏ ਸਨ। ਇਸ ਦੇ ਨਾਲ ਹੀ ਮੁੰਬਈ ਵਿੱਚ 68 ਦਿਨਾਂ ਬਾਅਦ ਕੋਰੋਨਾ ਦੇ 480 ਨਵੇਂ ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ ਵਿੱਚ ਇਸ ਸਮੇਂ 7,093 ਐਕਟਿਵ ਮਾਮਲੇ ਹਨ।