ਪੰਜਾਬ ਦੇ ਫਾਜ਼ਿਲਕਾ ਵਿਚ ਪਿੰਡ ਮੌਲਵੀ ਵਾਲਾ ਵਿਚ ਅੱਜ ਇੱਕ ਨਿੱਜੀ ਸਕੂਲ ਬੱਸ ਨੇ 65 ਸਾਲਾ ਵਿਅਕਤੀ ਨੂੰ ਦਰੜ ਦਿੱਤਾ ਜਿਸ ਨਾਲ ਉਸ ਦੀ ਮੌਤ ਹੋ ਗਈ। ਥਾਣਾ ਵੈਰੋਂ ਪੁਲਿਸ ਨੇ ਸੀਸੀਟੀਵੀ ਫੁਜੇਟ ਦੇ ਆਧਾਰ ‘ਤੇ ਬੱਸ ਨੂੰ ਲਾਪ੍ਰਵਾਹੀ ਨਾਲ ਚਲਾਉਣ ਸਣੇ ਹੋਰ ਧਾਰਾਵਾਂ ਤਹਿਤ ਡਰਾਈਵਰ ‘ਤੇ ਮਾਮਲਾ ਦਰਜ ਕੀਤਾ ਹੈ।
ਪਿੰਡ ਮੌਲਵੀ ਵਾਲਾ ਨਿਵਾਸੀ ਮ੍ਰਿਤਕ ਦੌਲਤ ਰਾਮ ਦੇ ਬੇਟੇ ਪ੍ਰਵੀਨ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਰੋਜ਼ ਦੀ ਤਰ੍ਹਾਂ ਅੱਜ ਸਵੇਰੇ ਲਗਭਗ 6.45 ਵਜੇ ਸੈਰ ਕਰਕੇ ਘਰ ਪਰਤ ਰਹੇ ਸਨ। ਉਦੋਂ ਹੀ ਜਲਾਲਾਬਾਦ ਵੱਲੋਂ ਪਿੰਡ ਆ ਹੀ ਨਿੱਜੀ ਸਕੂਲ ਬੱਸ ਨੇ ਉਨ੍ਹਾਂ ਦੇ ਪਿਤਾ ਨੂੰ ਕੁਚਲ ਦਿੱਤਾ।
ਉਨ੍ਹਾਂ ਦੱਸਿਆ ਕਿ ਡਰਾਈਵਰ ਦੀ ਲਾਪ੍ਰਵਾਹੀ ਦਾ ਪਤਾ ਇਸ ਗੱਲ ਤੋਂ ਚੱਲਦਾ ਹੈ ਕਿ ਪੂਰੀ ਸੜਕ ਖਾਲੀ ਸੀ ਫਿਰ ਵੀ ਉਸ ਨੇ ਉਨ੍ਹਾਂ ਦੇ ਪਿਤਾ ‘ਤੇ ਬੱਸ ਚੜ੍ਹਾ ਦਿੱਤੀ। ਬੇਟੇ ਨੇ ਕਿਹਾ ਕਿ ਹਾਦਸੇ ਵਿਚ ਪਿਤਾ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ ਸਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿਚ ਹੀ ਉਨ੍ਹਾਂ ਦੀ ਮੌਤ ਹੋ ਗਈ। ਇਹ ਵੀ ਪਤਾ ਲੱਗਾ ਹੈ ਕਿ ਬੱਸ ਦਾ ਡਰਾਈਵਰ ਫੋਨ ‘ਤੇ ਗੱਲ ਕਰ ਰਿਹਾ ਸੀ ਜਿਸ ਕਾਰਨ ਉਸ ਦਾ ਧਿਆਨ ਨਹੀਂ ਸੀ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਪਰਿਵਾਰ ਵਾਲਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਸਣੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਹੁਕਮਾਂ ਦੀ ਉਲੰਘਣਾ ਕਰ ਲੋਕਾਂ ਦੀ ਮੌਤ ਦਾ ਕਾਰਨ ਬਣਨ ਵਾਲੀਆਂ ਕੰਡਮ ਬੱਸਾਂ ਨੂੰ ਤੁਰੰਤ ਬੰਦ ਕੀਤਾ ਜਾਵੇ ਤਾਂ ਕਿ ਇਸ ਦੀ ਵਜ੍ਹਾ ਨਾਲ ਕਿਸੇ ਬੇਕਸੂਰ ਦੀ ਜਾਨ ਨਾ ਜਾ ਸਕੇ। ਦੂਜੇ ਪਾਸੇ ਵੈਰੋਂ ਦੇ ਥਾਣੇ ਦੇ ਜਾਂਚ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਮੈਂਬਰ ਦੇ ਬਿਆਨ ‘ਤੇ ਜੰਡ ਵਾਲਾ ਨਿਵਾਸੀ ਬੱਸ ਚਾਲਕ ਬੂਟਾ ਸਿੰਘ ਪੁੱਤਰ ਪਰਮਜੀਤ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।