ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਵਿੱਤੀ ਸਾਲ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨੀ ਵਿਚ 661.51 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਵਿੱਤੀ ਸਾਲ ਦੌਰਾਨ ਵਿਭਾਗ ਨੂੰ ਆਪਣੇ ਤਿੰਨਾਂ ਵਿੰਗਾਂ ਦਫਤਰ ਸਟੇਟ ਟਰਾਂਸਪੋਰਟ ਕਮਿਸ਼ਨਰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਤੇ ਪੰਜਾਬ ਰੋਡਵੇਜ਼/ਪਨਬਸ ਤੋਂ 4139.59 ਕਰੋੜ ਰੁਪਏ ਦੀ ਆਮਦਨੀ ਪ੍ਰਾਪਤ ਹੋਈ ਹੈ ਜੋ ਵਿੱਤੀ ਸਾਲ 2021-22 ਦੌਰਾਨ 3478.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਆਮਦਨੀ ਵਿਚ ਇਹ ਵਾਧਾ 19.01 ਫੀਸਦੀ ਬਣਦਾ ਹੈ।
ਕੈਬਨਿਟ ਮੰਤਰੀ ਨੇ ਵਿੰਗ ਵਾਰ ਵੇਰਵਾ ਦਿੰਦੇ ਹੋਏ ਦੱਸਿਆ ਕਿ ਸਟੇਟ ਟਰਾਂਸਪੋਰਟ ਕਮਿਸ਼ਨ ਦਫਤਰ ਨੂੰ ਅਪ੍ਰੈਲ 2021 ਤੋਂ ਮਾਰਚ 2022 ਤੱਕ ਕੁੱਲ 2358.96 ਕਰੋੜ ਰੁਪਏ ਦੀ ਆਮਦਨੀ ਹੋਈ ਸੀ ਜੋ ਵਿੱਤੀ ਸਾਲ 2022-23 ਦੌਰਾਨ ਵੱਧ ਕੇ 2631.18 ਕਰੋੜ ਰੁਪਏ ਹੋ ਗਈ। ਉੁਨ੍ਹਾਂ ਦੱਸਿਆ ਕਿ 272.22 ਕਰੋੜ ਰੁਪਏ ਦਾ ਇਹ ਵਾਧਾ 11.53 ਫੀਸਦੀ ਬਣਦਾ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਸ ਤਰ੍ਹਾਂ ਪੀਆਰਟੀਸੀ ਨੇ ਵਿੱਤੀ ਸਾਲ 2022-23 ਦੌਰਾਨ 235.49 ਕਰੋੜ ਰੁਪਏ ਦੇ ਵਾਧੇ ਨਾਲ 807.53 ਕਰੋੜ ਰੁਪਏ ਕਮਾਈ ਕੀਤੀ ਹੈ ਜਦੋਂ ਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਇਹ ਆਮਦਨੀ 572.04 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਇਹ ਵਾਧਾ 41.16 ਫੀਸਦੀ ਬਣਦਾ ਹੈ।
ਇਹ ਵੀ ਪੜ੍ਹੋ : ਸਾਬਕਾ CM ਕੈਪਟਨ ਦੀ ਮੰਗ-‘ਮੀਂਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਸਮਾਂਬੱਧ ਰਾਹਤ ਦੇਵੇ ਪੰਜਾਬ ਸਰਕਾਰ’
ਮੰਤਰੀ ਭੁੱਲਰ ਨੇ ਪੰਜਾਬ ਰੋਡਵੇਜ਼, ਪਨਬਸ ਦੀ ਆਮਦਨੀ ਦਾ ਵੇਰਵਾ ਸਾਂਝਾ ਕਰਦੇ ਹੋਏ ਦੱਸਿਆ ਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਪੰਜਾਬ ਰੋਡਵੇਜ਼ ਪਨਬਸ ਨੇ 547.08 ਕਰੋੜ ਰੁਪਏ ਦੀ ਕਮਾਈ ਕੀਤੀ। ਇਹ ਆਮਦਨੀ ਵਿੱਤੀ ਸਾਲ 2022-23 ਦੌਰਾਨ ਵਧ ਕੇ 700.88 ਕਰੋੜ ਰੁਪਏ ਹੋ ਗਈ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫੀਸਦੀ ਬਣਦਾ ਹੈ। ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਦੇ ਸਰੂਪ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ ‘ਤੇ ਹੈ ਤੇ ਇਸ ਰਫਤਾਰ ਨੂੰ ਹੋਰ ਤੇਜ਼ ਕਰਦੇ ਹੋਏ ਵਿਭਾਗ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: