ਦੇਸ਼ ਭਰ ਵਿਚ ਓਮਿਕਰੋਨ ਦੇ ਕੁੱਲ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੁਣ 422 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਮਹਾਰਾਸ਼ਟਰ ਵਿਚ ਓਮਿਕਰੋਨ ਦੇ ਸਭ ਤੋਂ ਵੱਧ 108 ਮਰੀਜ਼ ਰਿਪੋਰਟ ਕੀਤੇ ਗਏ ਹਨ। ਇਨ੍ਹਾਂ ਵਿਚੋਂ 42 ਇਲਾਜ ਤੋਂ ਬਾਅਦ ਸਿਹਤਮੰਦ ਹੋ ਚੁੱਕੇ ਹਨ। ਸ਼ਨੀਵਾਰ ਨੂੰ ਦੇਸ਼ ਭਰ ਵਿਚ ਓਮਿਕਰੋਨ ਦੇ ਕੁੱਲ 415 ਮਰੀਜ਼ ਸਨ। ਦਿੱਲੀ ‘ਚ ਓਮਿਕਰੋਨ ਦੇ 79 ਮਰੀਜ਼ ਹਨ, ਇਨ੍ਹਾਂ ‘ਚੋਂ 23 ਸਿਹਤਯਾਬ ਹੋ ਚੁੱਕੇ ਹਨ। ਹੁਣ ਤੱਕ ਦੇਸ਼ ਭਰ ‘ਚ ਕੁੱਲ 130 ਓਮਿਕਰੋਨ ਮਰੀਜ਼ ਸਿਹਤਮੰਦ ਹੋ ਚੁੱਕੇ ਹਨ।
ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 6987 ਮਾਮਲੇ ਸਾਹਮਣੇ ਆ ਚੁੱਕੇ ਹਨ। ਦੇਸ਼ ‘ਚ ਹੁਣ ਤੱਕ ਕੁੱਲ ਕੋਵਿਡ ਕੇਸਾਂ ਦੀ ਗਿਣਤੀ ਵੱਧ ਕੇ 3 ਕਰੋੜ 47 ਲੱਖ, 86 ਹਜ਼ਾਰ 802 ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ ਦੇਸ਼ ਭਰ ਵਿਚ ਕੁੱਲ 162 ਲੋਕਾਂ ਦੀ ਕੋਵਿਡ ਨਾਲ ਮੌਤ ਹੋਈ ਹੈ। ਹੁਣ ਤੱਕ ਦੇਸ਼ ‘ਚ ਕੋਵਿਡ ਨਾਲ ਕੁੱਲ 4 ਲੱਖ 79 ਹਜ਼ਾਰ 682 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਦੇਸ਼ ਭਰ ਵਿਚ ਫਿਲਹਾਲ ਕੁੱਲ ਐਕਟਿਵ ਕੇਸ ਦੀ ਗਿਣਤੀ 76,766 ਦਰਜ ਕੀਤੀ ਗਈ ਹੈ। ਐਕਟਿਵ ਕੇਸ ਕੁੱਲ ਸੰਕਰਮਣ ਦਾ ਇੱਕ ਫੀਸਦੀ ਤੋਂ ਵੀ ਘੱਟ ਹੈ। ਫਿਲਹਾਲ ਇਹ 0.22 ਫੀਸਦੀ ਹੈ, ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੇਸ਼ ‘ਚ ਫਿਲਹਾਲ ਰਿਕਵਰੀ ਰੇਟ 98.40 ਫੀਸਦੀ ਦਰਜ ਕੀਤੀ ਗਈ ਹੈ ਜੋ ਮਾਰਚ 2020 ਤੋਂ ਬਾਅਦ ਤੋਂ ਸਭ ਤੋਂ ਜ਼ਿਆਦਾ ਹੈ। ਪਿਛਲੇ 24 ਘੰਟਿਆਂ ਵਿਚ ਦੇਸ਼ ਭਰ ‘ਚ ਕੁੱਲ 7091 ਮਰੀਜ਼ ਕੋਵਿਡ ਮਹਾਮਾਰੀ ਤੋਂ ਠੀਕ ਹੋ ਚੁੱਕੇ ਹਨ। ਦੇਸ਼ ਭਰ ਵਿਚ ਕੁੱਲ 3 ਕਰੋੜ, 42 ਲੱਖ,30 ਹਜ਼ਾਰ, 354 ਲੋਕ ਇਸ ਮਹਾਮਾਰੀ ਨੂੰ ਮਾਤ ਦੇ ਚੁੱਕੇ ਹਨ।