ਅੰਮ੍ਰਿਤਸਰ ਦੇ ਇਕ ਨਿੱਜੀ ਸਕੂਲ ਦੇ 6ਵੀਂ ਕਲਾਸ ਦੇ 11 ਸਾਲਾਂ ਵਿਦਿਆਰਥੀ ਦੇ ਜ਼ਹਿਰੀਲਾ ਪਦਾਰਥ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬੱਚਾ ਸਵੇਰੇ ਸਕੂਲ ਗਿਆ ਸੀ ਅਤੇ ਸਕੂਲ ਜਾਣ ਤੋਂ ਡੇਢ ਘੰਟੇ ਬਾਅਦ ਉਸ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਬੱਚੇ ਦੇ ਪਰਿਵਾਰ ਨੂੰ ਸੂਚਿਤ ਕੀਤਾ ਅਤੇ ਉਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
ਇਥੇ ਡਾਕਟਰਾਂ ਨੇ ਦੱਸਿਆ ਕਿ ਬੱਚੇ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ, ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੂਜੇ ਪਾਸੇ ਜਦੋਂ ਬੱਚੇ ਨੂੰ ਹੋਸ਼ ਆਇਆ ਤਾਂ ਉਸ ਨੇ ਦੱਸਿਆ ਕਿ ਉਸ ਨੇ ਡੈਸਕ ‘ਤੇ ਰੱਖੀ ਗੋਲੀ ਖਾਧੀ ਸੀ। ਗੋਲੀ ਜਾਣ ਬੁੱਝ ਕੇ ਖਾਧੀ ਗਈ ਜਾਂ ਗੋਲੀ ਕਿੱਥੋਂ ਆਈ, ਇਸ ਬਾਰੇ ਅਜੇ ਕੁਝ ਸਪੱਸ਼ਟ ਨਹੀਂ ਕਿਹਾ ਜਾ ਸਕਦਾ।
ਇਹ ਵੀ ਪੜ੍ਹੋ : ਗਰੀਬ ਕੈਦੀਆਂ ਨੂੰ ਮੋਦੀ ਸਰਕਾਰ ਦਾ ਤੋਹਫ਼ਾ, ਵਿੱਤੀ ਮਦਦ ਲਈ ਸ਼ੁਰੂ ਹੋਵੇਗੀ ਵਿਸ਼ੇਸ਼ ਯੋਜਨਾ
ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੇ ਸਕੂਲ ਪ੍ਰਸ਼ਾਸਨ ’ਤੇ ਦੋਸ਼ ਲਾਇਆ ਹੈ ਕਿ ਸਕੂਲ ਦੀ ਲਾਪਰਵਾਹੀ ਕਾਰਨ ਅੱਜ ਉਨ੍ਹਾਂ ਦੇ ਬੱਚੇ ਦੀ ਇਹ ਹਾਲਤ ਹੋਈ ਹੈ। ਦੂਜੇ ਪਾਸੇ ਸਕੂਲ ਪ੍ਰਸ਼ਾਸਨ ਆਪਣਾ ਪੱਲਾ ਝਾੜ ਕੇ ਕਹਿ ਰਿਹਾ ਹੈ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਕਲਾਸ ਵਿੱਚ ਬੈਠੇ ਬੱਚੇ ਨੇ ਸਲਫਾਸ ਦੀ ਗੋਲੀ ਕਿਵੇਂ ਖਾ ਲਈ ਅਤੇ ਗੋਲੀ ਉੱਥੇ ਕਿਵੇਂ ਆ ਗਈ। ਹੋ ਸਕਦਾ ਹੈ ਕਿ ਉਹ ਪਹਿਲਾਂ ਹੀ ਬੱਚੇ ਦੇ ਕੋਲ ਹੋਵੇ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ‘ਚ ਨਿਰਪੱਖ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇਗਾ। ਫਿਲਹਾਲ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਸ ਕਾਰਨ ਜਿੱਥੇ ਪੂਰੇ ਸਕੂਲ ਦੇ ਬੱਚਿਆਂ ‘ਚ ਸਹਿਮ ਦਾ ਮਾਹੌਲ ਹੈ, ਉਥੇ ਹੀ ਸਕੂਲ ਪ੍ਰਸ਼ਾਸਨ ‘ਤੇ ਸਵਾਲ ਉਠਾਏ ਜਾ ਰਹੇ ਹਨ ਕਿ ਜੇ ਗੋਲੀ ਸਕੂਲ ‘ਚ ਡੈਸਕ ‘ਤੇ ਆਈ ਸੀ ਤਾਂ ਇਹ ਕਿੱਥੋਂ ਆਈ ਅਤੇ ਕਿਸੇ ਨੇ ਇਸ ਵੱਲ ਧਿਆਨ ਕਿਉਂ ਨਹੀਂ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: