ਲੁਧਿਆਣਾ : ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਦੇ ਕਬਜ਼ੇ ਵਿੱਚੋਂ 7 ਮੋਬਾਈਲ ਫੋਨ ਅਤੇ 103 ਪੈਕਟ ਜ਼ਰਦਾ ਬਰਾਮਦ ਹੋਇਆ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਤਾਜਪੁਰ ਚੌਕੀ ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ 2 ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ASI ਦਵਿੰਦਰ ਸਿੰਘ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਇੰਦਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਨਿਸ਼ਾਨ ਸਿੰਘ ਅਤੇ ਕਰਮਜੀਤ ਸਿੰਘ ਉਰਫ਼ ਕਰਮੋ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਦੱਸਿਆ ਕਿ 27 ਨਵੰਬਰ ਨੂੰ ਜੇਲ੍ਹ ਵਿੱਚ ਕੀਤੀ ਤਲਾਸ਼ੀ ਦੌਰਾਨ ਬੈਰਕ ਨੰਬਰ 3 ਵਿੱਚ ਬੰਦ ਉਕਤ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 3 ਮੋਬਾਈਲ ਬਰਾਮਦ ਹੋਏ ਸਨ।
ASI ਰਜਿੰਦਰ ਸਿੰਘ ਨੇ ਦੱਸਿਆ ਕਿ ਦੂਜੇ ਮਾਮਲੇ ਵਿੱਚ ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਸੁਖਦੇਵ ਸਿੰਘ ਦੀ ਸ਼ਿਕਾਇਤ ’ਤੇ ਸ਼ਾਮ ਸੁੰਦਰ ਉਰਫ਼ ਨੀਲਾ, ਕੰਵਲਪ੍ਰੀਤ ਸਿੰਘ ਬਿੱਲਾ ਅਤੇ ਚੰਦਨ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ 16 ਨਵੰਬਰ ਨੂੰ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਉਕਤ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 3 ਮੋਬਾਈਲ ਫੋਨ ਬਰਾਮਦ ਹੋਏ ਸਨ। ਇਸ ਤੋਂ ਇਲਾਵਾ ਇੱਕ ਮੋਬਾਈਲ ਫ਼ੋਨ, ਚਾਰਜਰ ਅਤੇ 103 ਪੈਕਟ ਜ਼ਰਦੇ ਲਾਵਾਰਿਸ ਮਿਲੇ ਹਨ।
ਵੀਡੀਓ ਲਈ ਕਲਿੱਕ ਕਰੋ -: