ਕੋਰੋਨਾ ਦੀ ਦੂਜੀ ਲਹਿਰ ਦਾ ਪ੍ਰਭਾਵ ਪੰਜਾਬ ਵਿੱਚ ਘੱਟ ਗਿਆ ਹੈ ਅਤੇ ਇਸ ਦੇ ਮਾਮਲਿਆਂ ਵਿੱਚ ਵੀ ਕਾਫੀ ਕਮੀ ਆਈ ਹੈ। ਪਰ ਇਸੇ ਦੌਰਾਨ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਗੁਰੂ ਨਾਨਕ ਹਸਪਤਾਲ ਵਿੱਚ 7 ਔਰਤਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।
ਚਿੰਤਾ ਵਾਲੀ ਗੱਲ ਇਹ ਹੈ ਕਿ ਇਹ ਸਾਰੀਆਂ ਹੀ ਔਰਤਾਂ ਗਰਭਵਤੀ ਹਨ, ਜਿਸ ਕਰਕੇ ਇਸ ਮਹਾਮਾਰੀ ਤੋਂ ਉਨ੍ਹਾਂ ਦੇ ਹੋਣ ਵਾਲੇ ਬੱਚਿਆਂ ਨੂੰ ਵੀ ਸੁਰੱਖਿਅਤ ਰੱਖਣਾ ਜ਼ਰੂਰੀ ਹੈ। ਹਸਪਤਾਲ ਪ੍ਰਬੰਧਕਾਂ ਵੱਲੋਂ ਔਰਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਦੱਸਣਯੋਗ ਹੈ ਕਿ ਪਿਛਲੇ ਇੱਕ ਹਫ਼ਤੇ ਤੋਂ ਅੰਮ੍ਰਿਤਸਰ ਵਿੱਚ ਲਗਾਤਾਰ ਟੀਕਾਕਰਨ ਕੀਤਾ ਜਾ ਰਿਹਾ ਹੈ। ਡਬਲਯੂਐਚਓ ਤੋਂ ਦਿਸ਼ਾ-ਨਿਰਦੇਸ਼ ਪ੍ਰਾਪਤ ਕਰਨ ਦੇ ਬਾਅਦ ਤੋਂ ਭਾਰਤ ਸਰਕਾਰ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਨੂੰ ਟੀਕਾ ਲਗਵਾਉਣ ਲਈ ਉਤਸ਼ਾਹਿਤ ਕਰ ਰਹੀ ਹੈ।
ਇਹ ਵੀ ਪੜ੍ਹੋ : ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਮੇਲਾ ਕੱਲ੍ਹ ਤੋਂ : ਕੋਰੋਨਾ ਨੈਗੇਟਿਵ ਰਿਪੋਰਟ ਜਾਂ ਫੁਲ ਵੈਕਸੀਨੇਸ਼ਨ ‘ਤੇ ਹੀ ਮਿਲੇਗੀ ਐਂਟਰੀ
ਸਿਹਤ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸ਼ਹਿਰ ਵਿੱਚ ਰੋਜ਼ਾਨਾ 5500 ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇੰਨਾ ਹੀ ਨਹੀਂ, ਸਕੂਲਾਂ ਦੇ 790 ਬੱਚੇ ਅਤੇ ਅਧਿਆਪਕ ਵੀ ਸ਼ਾਮਲ ਹਨ, ਜਿਨ੍ਹਾਂ ਦਾ ਰੋਸਟਰ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਫਤਰ ਤੋਂ ਰੋਜ਼ਾਨਾ ਆਉਂਦਾ ਹੈ।