ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਸ. ਜਗਦੀਪ ਸਿੰਘ ਗਹਿਰੀ ਜੀ ਦੀ ਪ੍ਰੇਰਨਾ ਸਦਕਾ ਪਿੰਡ ਫੂਲ, ਮੰਡੀਕਲਾਂ ਅਤੇ ਬਾਲਿਆਂਵਾਲੀ ਤੋਂ 72 ਪਰਿਵਾਰਾਂ ਨੇ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫੀ ਤੇ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਕੇ ਅਤੇ ਆਮ ਆਦਮੀ ਪਾਰਟੀ ਦੀ ਮਨਫੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸ. ਸਿਕੰਦਰ ਸਿੰਘ ਮਲੂਕਾ ਜੀ ਦੀ ਅਗਵਾਈ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸਮੂਲੀਅਤ ਕੀਤੀ।
ਇਸ ਮੌਕੇ ਸ. ਸਿਕੰਦਰ ਸਿੰਘ ਮਲੂਕਾ ਜੀ ਨੇ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ 13 ਨੁਕਾਤੀ ਪ੍ਰੋਗਰਾਮ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਹਰ ਵਰਗ ਦਾ ਖਿਆਲ ਰੱਖਿਆ ਜਾਵੇਗਾ ਅਤੇ ਕੀਤਾ ਹੋਇਆ ਹਰ ਵਾਅਦਾ ਪੂਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਅਲਗੋਜ਼ਾ ਵਜਾਉਣ ਵਾਲੀ ਦੁਨੀਆ ਦੀ ਇਕਲੌਤੀ ਕੁੜੀ ਬਣੀ ਅਨੁਰੀਤ- ਇੰਡੀਆ ਬੁੱਕ ਆਫ ਰਿਕਾਰਡ ‘ਚ ਹੋਇਆ ਨਾਂ ਦਰਜ