ਮੋਗਾ : ਸ਼ੁੱਕਰਵਾਰ ਨੂੰ ਸੂਬੇ ਦੇ 10 ਜ਼ਿਲਿਆਂ ‘ਚ ਕੋਰੋਨਾ ਨਾਲ 21 ਲੋਕਾਂ ਦੀ ਮੌਤ ਹੋ ਗਈ। 7642 ਨਵੇਂ ਮਰੀਜ਼ ਸਾਹਮਣੇ ਆਏ ਹਨ। ਰਾਜ ਦੀ ਸੰਕਰਮਣ ਦਰ ਵਧ ਕੇ 21.19 ਫੀਸਦੀ ਹੋ ਗਈ ਹੈ। ਬੀਤੇ ਦਿਨ ਸਭ ਤੋਂ ਵੱਧ ਮਾਮਲੇ ਲੁਧਿਆਣਾ ਜ਼ਿਲ੍ਹੇ ਵਿੱਚ 1808 ਸਾਹਮਣੇ ਆਏ। ਸੂਬੇ ਵਿੱਚ ਹੁਣ ਤੱਕ 16731 ਸੰਕਰਮਿਤ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਉਥੇ ਹੀ ਮੋਗਾ ਜ਼ਿਲ੍ਹੇ ਵਿੱਚ ਇਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਜ਼ਿਲ੍ਹੇ ਵਿੱਚ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 302 ਤੱਕ ਪਹੁੰਚ ਗਈ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ 66 ਨਵੇਂ ਕੋਰੋਨਾ ਮਰੀਜ਼ ਮਿਲੇ ਹਨ। ਇਨ੍ਹਾਂ ਵਿੱਚ ਇੱਕ ਮਹਿਲਾ ਅਧਿਕਾਰੀ ਅਤੇ ਸਿਵਲ ਹਸਪਤਾਲ ਦੇ ਤਿੰਨ ਡਾਕਟਰ ਸ਼ਾਮਲ ਹਨ।
ਦੱਸ ਦੇਈਏ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਮੋਗਾ ਦੇ ਡੀਸੀ, ਧਰਮਕੋਟ ਦੇ ਐਸਡੀਐਮ, 2 ਮਹਿਲਾ ਜੱਜ ਅਤੇ 6 ਸਰਕਾਰੀ ਡਾਕਟਰ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ 66 ਨਵੇਂ ਮਰੀਜ਼ਾਂ ਵਿੱਚੋਂ 35 ਮਰਦ ਅਤੇ 31 ਔਰਤਾਂ ਹਨ। ਸ਼ੁੱਕਰਵਾਰ ਨੂੰ 17 ਮਰੀਜ਼ ਠੀਕ ਵੀ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਹੁਣ ਤੱਕ 9042 ਲੋਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ, ਜਦਕਿ ਹੁਣ ਤੱਕ 234 ਲੋਕ ਇਸ ਮਹਾਮਾਰੀ ਕਰਕੇ ਆਪਣੀ ਜਾਨ ਗੁਆ ਚੁੱਕੇ ਹਨ। ਸਿਹਤ ਵਿਭਾਗ ਨੂੰ ਅਜੇ 697 ਸੈਂਪਲਾਂ ਦੀ ਰਿਪੋਰਟ ਦੀ ਉਡੀਕ ਹੈ। ਸ਼ੁੱਕਰਵਾਰ ਨੂੰ ਵਿਭਾਗ ਨੇ 1525 ਨਵੇਂ ਸੈਂਪਲ ਜਾਂਚ ਲਈ ਭੇਜੇ ਹਨ।