ਭਾਰਤ ਵਿਚ ਕੋਰੋਨਾ ਵਾਇਰਸ ਦੀ ਲਾਗ ਦੀ ਤੇਜ਼ੀ ਨਾਲ ਲੋਕਾਂ ਨੂੰ ਡਰਾ ਰਹੀ ਹੈ। ਸਿਹਤ ਵਿਭਾਗ ਮੁਤਾਬਕ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 7,830 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਕੁੱਲ 40,215 ਐਕਟਿਵ ਮਾਮਲੇ ਸਾਹਮਣੇ ਆਏ ਹਨ। ਪਿਛਲੇ ਦਿਨ (12 ਅਪ੍ਰੈਲ) ਦੇ ਮੁਕਾਬਲੇ ਅੱਜ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਛਾਲ ਦੇਖਣ ਨੂੰ ਮਿਲੀ ਹੈ। ਮੰਗਲਵਾਰ ਨੂੰ ਦੇਸ਼ ਵਿੱਚ ਕੁੱਲ 5,880 ਮਾਮਲੇ ਸਾਹਮਣੇ ਆਏ।
ਦੂਜੇ ਪਾਸੇ ਪੰਜਾਬ ਵਿੱਚ ਵੀ ਕੋਰੋਨਾ ਦੇ ਮਾਮਲੇ ਵਧਣ ਲੱਘ ਗਏ ਹਨ। ਲੁਧਿਆਣਾ ਤੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਦੋ ਲੋਕਾਂ ਦੀ ਮੌਤ ਹੋ ਗਈ। ਉਥੇ ਹੀ 24 ਘੰਟਿਆਂ ਵਿੱਚ 184 ਨਵੇਂ ਪਾਜ਼ੀਟਿਵ ਮਰੀਜ਼ ਮਿਲੇ ਹਨ। ਇਨ੍ਹਾਂ ਮਾਮਲਿਆਂ ਦੇ ਨਾਲ ਸੂਬੇ ਵਿੱਚ ਐਕਟਿਵ ਮਾਮਲਿਆਂ ਦੇ ਅੰਕੜੇ ਦੇ ਨਾਲ 786 ‘ਤੇ ਜਾ ਪਹੁੰਚਿਆ ਹੈ।
ਸੂਬੇ ਵਿੱਚ 15 ਮਰੀਜ਼ ਲੈਵਲ-2 ਆਕਸੀਜਨ ਸਪੋਰਟ ਅਤੇ 5 ਮਰੀਜ਼ ਲੈਵਲ-3 ਵੈਂਟੀਲੇਟਰ ‘ਤੇ ਹਨ। ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਹੈਲਥ ਵਿਭਾਗ ਨੇ ਟੈਸਟਿੰਗ ਵੀ ਵਧਾ ਦਿੱਤੀ ਹੈ। ਹੈਲਥ ਵਿਭਾਗ ਨੇ 4232 ਸੈਂਪਲ ਟੈਸਟਿੰਗ ਲਈ ਭੇਜੇ ਸਨ, ਜਿਨ੍ਹਾਂ ਵਿੱਚੋਂ 3336 ਦੀ ਜਾਂਚ ਕੀਤੀ ਗਈ।
ਐਕਟਿਵ ਕੇਸ ਹੁਣ ਕੁੱਲ ਲਾਗਾਂ ਦਾ 0.09 ਫੀਸਦੀ ਹਨ ਅਤੇ ਰਾਸ਼ਟਰੀ ਕੋਵਿਡ -19 ਰਿਕਵਰੀ ਦਰ 98.72 ਫੀਸਦੀ ਦਰਜ ਕੀਤੀ ਗਈ ਹੈ। ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,42,04,771 ਹੋ ਗਈ ਹੈ ਅਤੇ ਮੌਤ ਦਰ 1.19 ਫੀਸਦੀ ਦਰਜ ਕੀਤੀ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਦੇਸ਼ ਪੱਧਰੀ ਟੀਕਾਕਰਨ ਮੁਹਿੰਮ ਤਹਿਤ ਦੇਸ਼ ਵਿੱਚ ਹੁਣ ਤੱਕ ਕੋਵਿਡ ਵੈਕਸੀਨ ਦੀਆਂ 220.66 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ : ਰੂਸ ਨਾਲ ਜੰਗ ਵਿਚਾਲੇ ਰਾਸ਼ਟਰਪਤੀ ਜ਼ੇਲੇਂਸਕੀ ਨੇ PM ਮੋਦੀ ਨੂੰ ਲਿਖੀ ਚਿੱਠੀ, ਲਾਈ ਮਦਦ ਦੀ ਗੁਹਾਰ
ਦਿੱਲੀ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਵਾਧੇ ਵਿਚਾਲੇ ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਮਾਸਕ ਪਹਿਨਣ. ਹੈਂਡ ਸੈਨੀਟਾਈਜ਼ਰ ਦੀ ਵਾਰ-ਵਾਰ ਵਰਤੋਂ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਕਾਇਮ ਰੱਖਣ ਸਮੇਤ ਰੋਕਥਾਮ ਉਪਾਵਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਦਿੱਲੀ ਸਰਕਾਰ ਦੇ ਸਿਹਤ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰੀ ਰਾਜਧਾਨੀ ਵਿੱਚ ਮੰਗਲਵਾਰ ਨੂੰ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 980 ਨਵੇਂ ਮਾਮਲੇ ਸਾਹਮਣੇ ਆਏ ਹਨ। ਪਾਜ਼ੀਟਿਵਿਟੀ ਦਰ 25.98 ਫੀਸਦੀ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਦੋ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ।
ਦੂਜੇ ਪਾਸੇ ਹਰਿਆਣਾ ਦੇ ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਨੇ ਮੰਗਲਵਾਰ (12 ਅਪ੍ਰੈਲ) ਨੂੰ ਸਾਰੇ ਜਨਤਕ ਸਥਾਨਾਂ, ਸਰਕਾਰੀ ਦਫ਼ਤਰਾਂ, ਮਾਲਾਂ, ਨਿੱਜੀ ਦਫ਼ਤਰਾਂ ਆਦਿ ਜਿੱਥੇ 100 ਤੋਂ ਵੱਧ ਲੋਕਾਂ ਦਾ ਇਕੱਠ ਹੁੰਦਾ ਹੈ, ਆਮ ਲੋਕਾਂ ਲਈ ਚਿਹਰੇ ਦੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦੇ ਅਨੁਸਾਰ, ਇਹ ਫੈਸਲਾ ਗੁਰੂਗ੍ਰਾਮ ਵਿੱਚ ਪਿਛਲੇ ਕੁਝ ਹਫ਼ਤਿਆਂ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ਅਚਾਨਕ ਵਾਧੇ ਦੇ ਵਿਰੁੱਧ ਸਾਵਧਾਨੀ ਵਜੋਂ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: