ਰਾਜਪੁਰਾ ਦੇ ਪਿੰਡ ਨਲਾਸ ਖੁਰਦ ਦੀ ਪੂਰੀ ਪੰਚਾਇਤ ਨੂੰ ਪੰਚਾਇਤੀ ਫੰਡਾਂ ਦੀ ਦੁਰਵਰਤੋ ਕਰਨ ਦੇ ਚਲਦਿਆਂ ਸਰਕਾਰ ਵੱਲੋਂ ਸਸਪੈਂਡ ਕੀਤਾ ਗਿਆ ਹੈ। ਇਸ ਤੋਂ ਇਲਾਵਾ 2 ਪੰਚਾਇਤ ਸਕੱਤਰਾਂ ਨੂੰ ਵੀ ਅਸਿਸਟੈਂਟ ਡਾਇਰੈਕਟਰ ਪੰਚਾਇਤ ਸ਼ਾਖਾ ਵੱਲੋਂ ਰਿਕਾਰਡ ਪੇਸ਼ ਨਾ ਕਰਨ ਕਰਕੇ ਕਾਰਵਾਈ ਕਰਨ ਤੇ ਪੰਚਾਇਤ ਦੇ ਖਾਤੇ ਨੂੰ ਸੀਲ ਕਰਨ ਲਈ ਕਿਹਾ ਗਿਆ ਹੈ।
ਪਿਛਲੇ ਸਾਲ ਸਤੰਬਰ ਵਿਚ ਸ਼ਿਕਾਇਤਕਰਤਾ ਸਵਰਨ ਸਿੰਘ ਦੀ ਸ਼ਿਕਾਇਤ ‘ਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ ਜਿਸ ਵਿਚ ਪਾਇਆ ਗਿਆ ਕਿ ਸਰਪੰਚ ਸਣੇ 5 ਪੰਚਾਇਤ ਮੈਂਬਰਾਂ ਵੱਲੋਂ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਗ੍ਰਾਂਟ ਦਾ ਪੈਸਾ ਖਰਚ ਕੀਤਾ ਗਿਆ। ਜਾਂਚ ਵਿਚ ਸਰਪੰਚ ਤੇ ਪੰਚਾਇਤ ਮੈਂਬਰਾਂ ‘ਤੇ ਲੱਗੇ ਦੋਸ਼ ਸਹੀ ਸਾਬਤ ਹੋਏ ਜਿਸ ਅਧੀਨ ਕਾਰਵਾਈ ਕਰਦਿਆਂ ਸਰਪੰਚ ਮੁਨਸ਼ੀ ਰਾਮ, ਪੰਚ ਸੁਰਿੰਦਰ ਸਿੰਘ, ਸੋਮ ਚੰਦ, ਜਗਬੀਰ ਸਿੰਘ, ਵੇਦ ਪ੍ਰਕਾਸ਼, ਸੁਨੀਤਾ, ਮਨਪ੍ਰੀਤ ਕੌਰ, ਗੁਰਜੀਤ ਕੌਰ ਨੂੰ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 20 ਦੇ ਤਹਿਤ ਅਹੁੱਦਿਆਂ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਬੈਂਸ ਵੱਲੋਂ ਪੰਜਾਬ ਦੇ 30 ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ‘ਕਾਰਨ ਦੱਸੋ ਨੋਟਿਸ’ ਜਾਰੀ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸਸਪੈਂਡ ਕਰਨ ਤੋਂ ਪਹਿਲਾਂ ਸਰਪੰਚ ਤੇ ਪੰਚਾਇਤ ਮੈਂਬਰਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਤੇ 15 ਦਿਨਾਂ ਦੇ ਅੰਦਰ ਜਵਾਬ ਦੇਣ ਨੂੰ ਕਿਹਾ ਗਿਆ ਸੀ। ਜਵਾਬ ਪੜ੍ਹਨ ਤੇ ਬਾਅਦ ਸੁਣਵਾਈ ਲਈ ਸਾਰੇ ਮੁਲਜ਼ਮਾਂ ਨੂੰ 6 ਮਾਰਚ ਨੂੰ ਤਲਬ ਕੀਤਾ ਗਿਆ ਸੀ ਪਰ ਉਨ੍ਹਾਂ ਵੱਲੋਂ ਦਿੱਤੇ ਗਏ ਜਵਾਬ ਤਸੱਲੀਬਖਸ਼ ਨਹੀਂ ਸਨ ਜਿਸ ਕਰਕੇ ਇਹ ਕਾਰਵਾਈ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -: