ਪੰਜਾਬ ਪੁਲਿਸ ਵੱਲੋ ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ ਗਈ ਸੀ ,ਜਿਸ ‘ਚ ਉਨ੍ਹਾਂ ਵੱਲੋਂ ਕਈ ਥਾਂਵਾਂ ‘ਤੇ ਛਾਪੇ ਮਾਰੇ ਗਏ ਹਨ। ਪੰਜਾਬ ਪੁਲਿਸ ਵੱਲੋਂ ਬੀਤੇ ਦਿਨ ਅੰਮ੍ਰਿਤਸਰ ‘ਚ 151 ਕਿਲੋਗ੍ਰਾਮ ਹੈਰੋਇਨ ਅਤੇ 11 ਕੁਇੰਟਲ ਭੁੱਕੀ ਭੱਠੀ ਵਿੱਚ ਸਾੜ ਕੇ ਨਸ਼ਟ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਨ੍ਹਾਂ ਨਸ਼ਿਆਂ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 800 ਕਰੋੜ ਰੁਪਏ ਤੋਂ ਵੱਧ ਸੀ।
IGP ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ ਦੀ ਪ੍ਰਧਾਨਗੀ ਹੇਠ ਨਸ਼ੀਲੇ ਪਦਾਰਥਾਂ ਸਬੰਧੀ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵੱਲੋਂ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। ਇਸ ਮੌਕੇ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਦੇ ਮੈਂਬਰ AIG ,SSOC ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ, AIG ,SSOC ਫਾਜ਼ਿਲਕਾ ਲਖਬੀਰ ਸਿੰਘ, AIG, CIE ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਅਤੇ DSP, SHO ਹਰਵਿੰਦਰਪਾਲ ਸਿੰਘ ਮੌਜੂਦ ਸੀ।
ਇਹ ਵੀ ਪੜ੍ਹੋ : ਬ੍ਰਿਟੇਨ ‘ਚ ਚੱਲਿਆ ‘ਮੋਦੀ ਮੈਜਿਕ’! ਰਿਸ਼ੀ ਸੁਨਕ ਵੱਲੋਂ ਭਾਰਤੀਆਂ ਲਈ 3000 ਵੀਜ਼ਾ ਦੀ ਮਨਜ਼ੂਰੀ
ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ SHO , ਅੰਮ੍ਰਿਤਸਰ ਅਤੇ ਫਾਜ਼ਿਲਕਾ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਤਹਿਤ ਦਰਜ ਕੀਤੇ ਕੇਸਾਂ ਸਬੰਧੀ ਨਸ਼ੀਲੇ ਪਦਾਰਥਾਂ ਨੂੰ ਬੀਤੇ ਦਿਨ ਖੰਨਾ ਪੇਪਰ ਮਿੱਲ ਅੰਮ੍ਰਿਤਸਰ ਵਿਖੇ ਨਸ਼ਟ ਕਰ ਦਿੱਤਾ ਗਿਆ ਹੈ ।
ਵੀਡੀਓ ਲਈ ਕਲਿੱਕ ਕਰੋ -: