ਯੁਗਾਂਡਾ ਵਿੱਚ ਨਵੇਂ ਸਾਲ ਦਾ ਜਸ਼ਨ ਮਾਤਮ ਵਿਚ ਬਦਲ ਗਿਆ। ਇਸ ਦੌਰਾਨ ਮਚੀ ਭਗਦੜ ਵਿੱਚ 9 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਕੰਪਾਲਾ ਦੇ ਫਰੀਡਮ ਸਿਟੀ ਮਾਲ ‘ਚ ਰਾਤ 12 ਵਜੇ ਦੇ ਕਰੀਬ ਵਾਪਰੀ।
ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਲੋਕਾਂ ਨੂੰ ਮਾਲ ਦੇ ਬਾਹਰ ਆਤਿਸ਼ਬਾਜ਼ੀ ਦੇਖਣ ਲਈ ਬੁਲਾਇਆ ਗਿਆ ਸੀ, ਜਿਸ ਤੋਂ ਬਾਅਦ ਭਗਦੜ ਮੱਚ ਗਈ। 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋ ਗਏ। ਹਸਪਤਾਲ ਪਹੁੰਚਦਿਆਂ ਹੀ 4 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਕਈ ਬੱਚੇ ਵੀ ਸ਼ਾਮਲ ਹਨ। ਇਨ੍ਹਾਂ ਵਿੱਚੋਂ ਇੱਕ ਬੱਚੇ ਦੀ ਉਮਰ ਦਸ ਸਾਲ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ 8 ਜਨਵਰੀ ਤੱਕ ਵਧੀਆਂ, ਕੜਾਕੇ ਦੀ ਠੰਡ ਕਰਕੇ ਸਰਕਾਰ ਦਾ ਫੈਸਲਾ
ਹਾਦਸੇ ਤੋਂ ਬਾਅਦ ਪੁਲਿਸ ਨੇ ਦੱਸਿਆ ਕਿ ਨਵੇਂ ਸਾਲ ਦੀ ਆਤਿਸ਼ਬਾਜ਼ੀ ਦੇਖਣ ਲਈ ਕਈ ਲੋਕ ਇਕੱਠੇ ਦੌੜਨ ਲੱਗੇ। ਜਿਸ ਕਾਰਨ ਮੌਲ ਦੇ ਛੋਟੇ ਜਿਹੇ ਹਾਲ ਰਾਹ ਵਿੱਚ ਲੋਕਾਂ ਦੀ ਭੀੜ ਲੱਗ ਗਈ। ਹਾਲਾਤ ਇੰਨੇ ਖਰਾਬ ਹੋ ਗਏ ਕਿ ਕਈ ਲੋਕ ਇਸ ਭੀੜ ਵਿਚ ਦੱਬ ਗਏ ਅਤੇ ਦਮ ਘੁੱਟਣ ਨਾਲ ਮਰ ਗਏ। ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇੰਨੇ ਲੋਕਾਂ ਨੂੰ ਇਕੱਠੇ ਕਰਨ ਦਾ ਜ਼ਿੰਮੇਵਾਰ ਕੌਣ ਸੀ।
ਵੀਡੀਓ ਲਈ ਕਲਿੱਕ ਕਰੋ -: