ਲੁਧਿਆਣਾ : ਵਧੀਕ ਸੈਸ਼ਨ ਜੱਜ ਕੇਕੇ ਜੈਨ ਦੀ ਅਦਾਲਤ ਨੇ ਰਾਜੀਵ ਗਾਂਧੀ ਕਲੋਨੀ ਦੇ ਵਸਨੀਕ ਵਿਕਰਮ ਕੁਮਾਰ ਨੂੰ 9 ਸਾਲਾ ਬੱਚੀ ਨਾਲ ਛੇੜਛਾੜ ਕਰਨ ਦੇ ਮਾਮਲੇ ਵਿੱਚ ਪੰਜ ਸਾਲ ਦੀ ਸਜ਼ਾ ਸੁਣਾਈ ਹੈ।
ਇਸ ਤੋਂ ਇਲਾਵਾ ਅਦਾਲਤ ਨੇ ਉਸ ਨੂੰ 52,000 ਰੁਪਏ ਜੁਰਮਾਨਾ ਅਦਾ ਕਰਨ ਦੇ ਆਦੇਸ਼ ਵੀ ਦਿੱਤੇ ਹਨ। 2 ਜੁਲਾਈ, 2019 ਨੂੰ ਪੀੜਤ ਨਾਬਾਲਗ ਦੇ ਪਿਤਾ ਦੀ ਸ਼ਿਕਾਇਤ ‘ਤੇ ਪੁਲਿਸ ਸਟੇਸ਼ਨ ਫੋਕਲ ਪੁਆਇੰਟ ਵਿੱਚ ਵੱਖ-ਵੱਖ ਧਾਰਾਵਾਂ ਦੇ ਤਹਿਤ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਵੱਡੀ ਖਬਰ : ਹੁਣ ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ‘ਚ ਵੀ ਮਿਲੇ 8 ਬੱਚੇ ਕੋਰੋਨਾ ਪਾਜ਼ੀਟਿਵ
ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਦੋਸ਼ ਲਾਇਆ ਕਿ ਜਦੋਂ ਉਹ ਆਪਣੇ ਕੰਮ ਤੋਂ ਘਰ ਵਾਪਸ ਆਇਆ ਤਾਂ ਉਸ ਨੂੰ ਉਸਦੀ ਪਤਨੀ ਨੇ ਦੱਸਿਆ ਕਿ ਨਾਬਾਲਗ ਧੀ ਨੇ ਦੱਸਿਆ ਕਿ ਦੋਸ਼ੀ ਨੇ ਉਸਨੂੰ ਵਰਗਲਾ ਕੇ ਅਸ਼ਲੀਲ ਹਰਕਤਾਂ ਕੀਤੀਆਂ। ਉਹ ਡਰ ਗਈ ਅਤੇ ਘਬਰਾ ਕੇ ਘਰ ਭੱਜ ਆਈ। ਬਾਅਦ ਵਿੱਚ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਅਦਾਲਤ ਵਿੱਚ ਮੁਲਜ਼ਮ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਅਤੇ ਕਿਹਾ ਕਿ ਉਸ ਨੂੰ ਇਸ ਕੇਸ ਵਿੱਚ ਝੂਠਾ ਫਸਾਇਆ ਗਿਆ ਹੈ, ਪਰ ਅਦਾਲਤ ਨੇ ਸਬੂਤਾਂ ਦੇ ਆਧਾਰ ‘ਤੇ ਉਸ ਨੂੰ ਦੋਸ਼ੀ ਪਾਇਆ।