ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਧੀਕ ਮੁੱਖ ਸਕੱਤਰ ਜਲ ਸਰੋਤਾਂ ਨੂੰ ਹਦਾਇਤ ਕੀਤੀ ਕਿ ਸੂਬੇ ਭਰ ਵਿੱਚ ਮੌਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ-ਪਹਿਲਾਂ ਅਸੁਰੱਖਿਅਤ ਥਾਵਾਂ ‘ਤੇ ਸਫ਼ਾਈ ਅਤੇ ਹੜ੍ਹ ਰੋਕੂ ਕੰਮ ਸ਼ੁਰੂ ਕਰ ਦੇਣ।
ਅੱਜ ਸਵੇਰੇ ਇੱਥੇ ਸੀ.ਐਮ.ਆਰ. ਵਿਖੇ ਸੂਬੇ ਦੀ ਸਮੁੱਚੀ ਸਿੰਚਾਈ ਅਤੇ ਨਿਕਾਸੀ ਪ੍ਰਣਾਲੀ ਖਾਸ ਕਰਕੇ ਘੱਗਰ ਦਰਿਆ ਅਤੇ ਇਸ ਦੀਆਂ ਸਹਾਇਕ ਨਦੀਆਂ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਮੁੱਖ ਇੰਜੀਨੀਅਰ ਡਰੇਨੇਜ ਨੂੰ ਪੁਲਾਂ ਦੇ ਹੇਠਾਂ ਵਾਲੇ ਜਲ ਮਾਰਗਾਂ ਦੀ ਸਫ਼ਾਈ ਦੇ ਨਿਰਦੇਸ਼ ਦਿੱਤੇ। ਭਾਰੀ ਮੀਂਹ ਕਾਰਨ ਅਕਸਰ ਘੱਗਰ ਦਰਿਆ ਦੇ ਨਾਲ-ਨਾਲ ਹੜ੍ਹਾਂ ਦੀ ਸੰਭਾਵਨਾ ਹੁੰਦੀ ਹੈ। ਇਸ ਦੌਰਾਨ ਮੁੱਖ ਇੰਜਨੀਅਰ ਡਰੇਨੇਜ ਨੇ ਭਗਵੰਤ ਮਾਨ ਨੂੰ ਦੱਸਿਆ ਕਿ ਇਸ ਪ੍ਰਾਜੈਕਟ ਲਈ ਪਹਿਲਾਂ ਹੀ 67 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਹੋ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਮੁੱਖ ਮੰਤਰੀ ਨੇ ਜਲ ਸਰੋਤਾਂ ਦੇ ਏ.ਸੀ.ਐਸ. ਨੂੰ ਕਿਹਾ ਕਿ ਉਹ ਮਾਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਹੜ੍ਹ ਰੋਕੂ ਕੰਮਾਂ ਨੂੰ ਜੰਗੀ ਪੱਧਰ ‘ਤੇ ਮੁਕੰਮਲ ਕਰਨ ਤਾਂ ਜੋ ਲੋਕਾਂ ਨੂੰ ਹੜ੍ਹਾਂ ਦੇ ਕਹਿਰ ਤੋਂ ਬਚਾਇਆ ਜਾ ਸਕੇ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਨਜ਼ਦੀਕੀ ਤਾਲਮੇਲ ਨਾਲ ਕੀਤੇ ਜਾ ਰਹੇ ਹੜ੍ਹ ਰੋਕੂ ਕੰਮਾਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਲਈ ਵੀ ਕਿਹਾ। ਹੜ੍ਹਾਂ ਕਾਰਨ ਮਨੁੱਖੀ ਜਾਨਾਂ, ਪਸ਼ੂ ਧਨ, ਜਾਇਦਾਦ ਅਤੇ ਖੜ੍ਹੀਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਵਿਭਾਗ ਨੂੰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ ਕਿ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਨਾਲ ਸੂਬੇ ਵਿਚ ਦੁਬਾਰਾ ਕੋਈ ਘਟਨਾ ਨਾ ਵਾਪਰੇ। ਉਨ੍ਹਾਂ ਨੇ ਸਾਰੇ ਲੋੜੀਂਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਾਲ-ਨਾਲ ਅਗਾਊਂ ਚੇਤਾਵਨੀਆਂ ਦੀ ਇੱਕ ਮਜ਼ਬੂਤ ਪ੍ਰਣਾਲੀ ਦੀ ਮਹੱਤਤਾ ਨੂੰ ਦੱਸਿਆ।
ਇਹ ਵੀ ਪੜ੍ਹੋ : ਸਰਕਾਰ ਦਾ ਐਲਾਨ, 18+ ਵਾਲਿਆਂ ਨੂੰ 10 ਅਪ੍ਰੈਲ ਤੋਂ ਲੱਗੇਗੀ ਕੋਰੋਨਾ ਦੀ ਤੀਜੀ ਡੋਜ਼
ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਏਸੀਐਸ ਜਲ ਸਰੋਤ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ ਕੇ ਯਾਦਵ ਅਤੇ ਮੁੱਖ ਇੰਜੀਨੀਅਰ ਡਰੇਨੇਜ ਦਵਿੰਦਰ ਸਿੰਘ ਸ਼ਾਮਲ ਸਨ।