ਤ੍ਰਿਪੁਰਾ ਦੇ ਧਲਾਈ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 16 ਸਾਲਾ ਨਾਬਾਲਗ ਲੜਕੇ ਨੇ ਆਪਣੇ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਇੱਕ ਗੁਆਂਢੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਮੁਤਾਬਕ ਦੋਸ਼ੀ ਨੇ ਸ਼ਨੀਵਾਰ ਦੇਰ ਰਾਤ ਸੌਂਦੇ ਸਮੇਂ ਆਪਣੇ ਦਾਦਾ, ਮਾਂ, ਨਾਬਾਲਗ ਭੈਣ ਅਤੇ ਗੁਆਂਢੀ ਦਾ ਕੁਹਾੜੀ ਨਾਲ ਵਾਰ ਕਰ ਦਿੱਤਾ। ਪੁਲਿਸ ਨੇ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਹੈ। ਧਲਾਈ ਦੇ ਸੀਨੀਅਰ ਪੁਲਿਸ ਅਧਿਕਾਰੀ ਡਾਕਟਰ ਰਮੇਸ਼ ਚੰਦਰ ਯਾਦਵ ਨੇ ਦੱਸਿਆ ਕਿ ਮੁਲਜ਼ਮ ਨੂੰ ਐਤਵਾਰ ਸਵੇਰੇ ਨੇੜਲੇ ਬਾਜ਼ਾਰ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ।
ਘਟਨਾ ਦੇ ਕੁਝ ਘੰਟਿਆਂ ਬਾਅਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਮੁਤਾਬਕ ਉਸ ਨੇ ਸ਼ਨੀਵਾਰ ਨੂੰ ਕਤਲ ਨੂੰ ਅੰਜਾਮ ਦਿੱਤਾ। ਇਸ ਦੌਰਾਨ ਉਸ ਦੇ ਪਿਤਾ ਕਿਸੇ ਕੰਮ ਕਾਰਨ ਘਰੋਂ ਚਲੇ ਗਏ ਸਨ। ਇਸ ਤੋਂ ਬਾਅਦ ਜਦੋਂ ਪਿਤਾ ਘਰ ਪਰਤਿਆ ਤਾਂ ਉਸ ਨੇ ਖੂਨ ਦੇ ਛਿੱਟੇ ਦੇਖ ਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।
ਇਸ ਤੋਂ ਬਾਅਦ ਪਿੰਡ ਵਾਸੀ ਇਕੱਠੇ ਹੋ ਗਏ ਅਤੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਕਮਾਲਪੁਰ ਡਵੀਜ਼ਨ ਦਾ ਰਹਿਣ ਵਾਲਾ ਕਿਸ਼ਰ ਨਸ਼ੇ ਦਾ ਆਦੀ ਹੈ। ਉਸ ਨੇ ਸ਼ਨੀਵਾਰ ਨੂੰ ਆਪਣੀ ਮਾਂ, ਦਾਦਾ ਅਤੇ 10 ਸਾਲਾ ਭੈਣ ਅਤੇ ਗੁਆਂਢੀ ਦਾ ਕਤਲ ਕਰ ਦਿੱਤਾ। ਉਸ ਸਮੇਂ ਨਾਬਾਲਗ ਦੇ ਪਿਤਾ ਘਰ ਨਹੀਂ ਸਨ। ਅਪਰਾਧ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।ਅਧਿਕਾਰੀ ਅਨੁਸਾਰ ਜਦੋਂ ਨਾਬਾਲਗ ਦਾ ਪਿਤਾ ਘਰ ਪਰਤਿਆ ਤਾਂ ਉਸ ਨੇ ਦੇਖਿਆ ਕਿ ਚਾਰੇ ਪਾਸੇ ਖੂਨ ਦੇ ਛਿੱਟੇ ਪਏ ਹੋਏ ਸਨ ਤੇ ਲਾਸ਼ਾਂ ਖੂਹ ਵਿਚ ਸੁੱਟੀਆਂ ਹੋਈਆਂ ਸਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਨੌਜਵਾਨ ਦੇ ਪਿਤਾ ਵੱਲੋਂ ਰੌਲਾ ਪਾਉਣ ’ਤੇ ਪਿੰਡ ਵਾਸੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪਿੰਡ ਵਾਸੀਆਂ ਦਾ ਦਾਅਵਾ ਹੈ ਕਿ ਸਵੇਰੇ 9:30 ਵਜੇ ਦੇ ਕਰੀਬ ਉਨ੍ਹਾਂ ਨੇ ਮੁਲਜ਼ਮ ਦੇ ਘਰੋਂ ਉੱਚੀ ਆਵਾਜ਼ ਸੁਣੀ ਅਤੇ ਕੁਝ ਘੰਟਿਆਂ ਬਾਅਦ ਉਸ ਦੇ ਪਿਤਾ ਨੇ ਖੂਹ ਵਿੱਚ ਚਾਰ ਲਾਸ਼ਾਂ ਦੇਖੀਆਂ। ਇੱਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਉਸਨੇ ਪਿੰਡ ਵਾਸੀਆਂ ਨੂੰ ਹਨੇਰੇ ਵਿੱਚ ਰੱਖਣ ਲਈ ਉੱਚੀ ਆਵਾਜ਼ ਵਿੱਚ ਸੰਗੀਤ ਵਜਾਇਆ ਹੋ ਸਕਦਾ ਹੈ।