ਗਰਮੀ ਦੇ ਇਸ ਮੌਸਮ ਵਿੱਚ ਜਿੱਥੇ ਮੀਂਹ ਆਮ ਲੋਕਾਂ ਲਈ ਠੰਢਕ ਦਾ ਤੋਹਫ਼ਾ ਲਿਆਇਆ ਹੈ ਅਤੇ ਦੂਜੇ ਪਾਸੇ ਕੁਝ ਲੋਕਾਂ ਲਈ ਇਹ ਮੀਂਹ ਭਿਆਨਕ ਰੂਪ ਧਾਰਨ ਕਰਦਾ ਨਜ਼ਰ ਆ ਰਿਹਾ ਹੈ ।ਇਸ ਦਾ ਅੰਦਾਜ਼ਾ ਬੀਤੀ ਰਾਤ ਬਠਿੰਡਾ ਵਿੱਚ ਪਏ ਭਾਰੀ ਮੀਂਹ ਤੋਂ ਲਗਾਇਆ ਜਾ ਸਕਦਾ ਹੈ। ਜਿੱਥੇ ਮੀਂਹ ਕਾਰਨ ਸ਼ਹਿਰ ਦੇ ਇੱਕ ਮਕਾਨ ਦੀ ਛੱਤ ਡਿੱਗ ਗਈ। ਜਿਸ ਵਿੱਚ ਇੱਕ 2 ਸਾਲਾ ਮਾਸੂਮ ਦੀ ਮੌਤ ਹੋ ਗਈ।
ਆਪਣੇ ਪੁੱਤਰ ਦੀ ਮੌਤ ਨਾਲ ਮਾਂ ਦਾ ਬੁਰਾ ਹਾਲ ਹੈ। ਉਹ ਲਾਸ਼ ਦੇ ਸਾਹਮਣੇ ਬੈਠੀ ਆਪਣੇ ਪੁੱਤਰ ਨੂੰ ਪੁਕਾਰ ਰਹੀ ਹੈ। ਹਾਲਾਂਕਿ ਪੰਜਾਬ ਵਿੱਚ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਸ਼ਹਿਰਾਂ ਤੋਂ ਕੱਚੇ ਮਕਾਨਾਂ ਦੀਆਂ ਛੱਤਾਂ ਡਿੱਗਣ ਦੀਆਂ ਖ਼ਬਰਾਂ ਆ ਚੁੱਕੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: