ਹੁਸ਼ਿਆਰਪੁਰ : ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਖੇ ਮੰਦਭਾਗੀ ਘਟਨਾ ਵਾਪਰ ਗਈ। 6 ਸਾਲਾ ਮਾਸੂਮ ਰਿਤਿਕ 100 ਫੁੱਟ ਡੂੰਘੇ ਬੈਰੋਵੈੱਲ ਵਿਚ ਡਿੱਗ ਗਿਆ। ਇਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਹੁਸ਼ਿਆਰਪੁਰ ਵਿਖੇ 6 ਸਾਲਾ ਇੱਕ ਛੋਟਾ ਬੱਚਾ ਰਿਤਿਕ ਬੋਰਵੈਲ ‘ਚ ਡਿੱਗਿਆ ਹੈ। ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ ‘ਤੇ ਹਾਜ਼ਰ ਨੇ ਅਤੇ ਬਚਾਅ ਕਾਰਜ ਜਾਰੀ ਨੇ। ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ।
ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅਧੀਨ ਪੈਂਦੇ ਪੰਡ ਬੈਰਮਪੁਰ ਵਿਖੇ ਇੱਕ ਛੇ ਸਾਲਾ ਮਾਸੂਮ ਦੇ ਡੂੰਘੇ ਬੋਰਵੈੱਲ ਵਿੱਚ ਡਿੱਗਣ ਦਾ ਸਮਾਚਾਰ ਮਿਲਿਆ ਹੈ। ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਬੱਚੇ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੱਚੇ ਨੂੰ ਬੋਰਵੈੱਲ ਤੋਂ ਬਾਹਰ ਕੱਢਣ ਲਈ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਬੱਚੇ ਨੂੰ ਸੁਰੱਖਿਅਤ ਦੱਸਿਆ ਜਾ ਰਿਹਾ ਹੈ। ਬਚਾਅ ਲਈ NDRF ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।
ਬੱਚਾ ਪ੍ਰਵਾਸੀ ਮਜ਼ਦੂਰ ਦਾ ਦੱਸਿਆ ਜਾ ਰਿਹਾ ਹੈ। ਪਿੰਡ ਵਾਸੀ ਆਪਣੇ ਪੱਧਰ ’ਤੇ ਫਿਲਹਾਲ ਬੱਚੇ ਨੂੰ ਕੱਢਣ ਦੇ ਉੱਦਮ ਕਰ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ 6 ਸਾਲਾਂ ਦਾ ਬੱਚਾ ਕਿਸੇ ਕੁੱਤੇ ਤੋਂ ਬਚਦਾ ਹੋਇਆ ਬੋਰਵੈੱਲ ’ਚ ਜਾ ਡਿੱਗਿਆ। ਸੂਚਨਾ ਮਿਲਣ ’ਤੇ ਆਸਰਾ ਸੰਸਥਾ ਦੇ ਮੁਖੀ ਮਨਜੋਤ ਸਿੰਘ ਤਲਵੰਡੀ ਅਤੇ ਹੋਰ ਪਿੰਡ ਵਾਸੀਆਂ ਵੱਲੋਂ ਬੱਚੇ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਇਸ ਘਟਨਾ ਸਬੰਧੀ ਜਾਣਕਾਰੀ ਦੇ ਦਿੱਤੀ ਗਈ। ਉਥੇ ਹੀ ਮੌਕੇ ’ਤੇ ਪੁਲਸ ਪ੍ਰਸ਼ਾਸਨ ਵੀ ਪਹੁੰਚ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -: