ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ITBP ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ‘ਚ 6 ਜਵਾਨ ਸ਼ਹੀਦ ਹੋ ਗਏ ਹਨ ਅਤੇ 32 ਜ਼ਖਮੀ ਹੋਏ ਹਨ। ਉਹ ਅਮਰਨਾਥ ਯਾਤਰਾ ‘ਤੇ ਡਿਊਟੀ ‘ਤੇ ਸਨ। ਇਹ ਹਾਦਸਾ ਚੰਦਨਵਾੜੀ ਪਹਿਲਗਾਮ ‘ਚ ਵਾਪਰਿਆ।
ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਨੇ ਦੱਸਿਆ ਕਿ ਬੱਸ ਵਿੱਚ ਕੁੱਲ 39 ਕਰਮਚਾਰੀ ਸਵਾਰ ਸਨ, ਜਿਨ੍ਹਾਂ ਵਿੱਚੋਂ 37 ਆਈਟੀਬੀਪੀ ਅਤੇ 2 ਜੰਮੂ-ਕਸ਼ਮੀਰ ਪੁਲਿਸ ਦੇ ਸਨ। ਬੱਸ ਦੀ ਬ੍ਰੇਕ ਫੇਲ ਹੋਣ ਤੋਂ ਬਾਅਦ ਉਹ ਸੜਕ ਕਿਨਾਰੇ ਨਦੀ ਦੇ ਕੰਢੇ ਜਾ ਡਿੱਗੀ। ਸਿਪਾਹੀ ਚੰਦਨਵਾੜੀ ਤੋਂ ਪਹਿਲਗਾਮ ਵੱਲ ਜਾ ਰਹੇ ਸਨ। ਜਾਨੀ ਨੁਕਸਾਨ ਹੋਣ ਦਾ ਖਦਸ਼ਾ ਹੈ।
ਇਹ ਵੀ ਪੜ੍ਹੋ : CM ਮਾਨ ਤੇ ਰਾਘਵ ਚੱਢਾ ਨੇ ਦਿੱਤੀ ਕੇਜਰੀਵਾਲ ਨੂੰ ਜਨਮ ਦਿਨ ਦੀ ਵਧਾਈ, ਲੰਮੀ ਉਮਰ ਦੀ ਕੀਤੀ ਕਾਮਨਾ
ਇਕ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜਵਾਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਬੱਸ ਪਹਿਲਗਾਮ ਦੇ ਚੰਦਨਵਾੜੀ ਇਲਾਕੇ ਨੇੜੇ ਹਾਦਸਾਗ੍ਰਸਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -: