ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਸਿੰਘ ਖਿਲਾਫ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਭਾਰਤੀ ਸਿੰਘ ਖਿਲਾਫ 295 ਏ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਭਾਰਤੀ ਨੇ ਇੱਕ ਪ੍ਰੋਗਰਾਮ ਦੌਰਾਨ ਆਪਣੀ ਸਹੇਲੀ ਨਾਲ ਦਾੜ੍ਹੀ ਤੇ ਮੁੱਛਾਂ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ। ਇਸ ਮਾਮਲੇ ‘ਚ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ।
ਐੱਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਭਾਰਤੀ ਸਿੰਘ ਨੇ ਜਾਣਬੁਝ ਕੇ ਸਿੱਖਾਂ ਨੂੰ ਟਾਰਗੈੱਟ ਕਰਕੇ ਅਜਿਹੀ ਹਰਕਤ ਕੀਤੀ। ਭਾਰਤੀ ਸਿੰਘ ਗੁਰੂ ਨਗਰੀ ਦੀ ਹੈ ਤਾਂ ਸਿੱਖਾਂ ਬਾਰੇ ਚੰਗੀ ਤਰ੍ਹਾਂ ਤੋਂ ਜਾਣਦੀ ਹੈ। ਉਨ੍ਹਾਂ ਨੇ ਸਿੱਖਾਂ ਦੀ ਦਾੜ੍ਹੀ ਤੇ ਮੁੱਛਾਂ ਬਾਰੇ ਜਾਣਬੁਝ ਕੇ ਬਿਆਨ ਦਿੱਤਾ ਹੈ। ਇਸ ਲਈ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਧਾਮੀ ਦੇ ਨਿਰਦੇਸ਼ ‘ਤੇ ਭਾਰਤੀ ਸਿੰਘ ਖਿਲਾਫ ਪੁਲਿਸ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ ਉਨ੍ਹਾਂ ਨੇ ਤੁਰੰਤ ਭਾਰਤੀ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ।
ਪੂਰੇ ਮਾਮਲੇ ਵਿਚ ਭਾਰਤੀ ਸਿੰਘ ਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਉਹ ਕਿਸੇ ਧਰਮ ਖਿਲਾਫ ਨਹੀਂ ਬੋਲਦੀ। ਉਨ੍ਹਾਂ ਨੇ ਸਿਰਫ ਦਾੜ੍ਹੀ-ਮੁੱਛ ‘ਤੇ ਟਿੱਪਣੀ ਕੀਤੀ ਹੈ, ਜੋ ਹਰ ਧਰਮ ਦੇ ਲੋਕ ਰੱਖਦੇ ਹਨ। ਉਨ੍ਹਾਂ ਨੇ ਵੀਡੀਓ ਵਿਚ ਕਿਹਾ ਕਿ ਜੇਕਰ ਫਿਰ ਵੀ ਮੇਰੀ ਟਿੱਪਣੀ ਨਾਲ ਕਿਸੇ ਨੂੰ ਠਾਸ ਲੱਗੀ ਹੈ ਤਾਂ ਉਹ ਮਾਫੀ ਮੰਗਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਸ਼੍ਰੋਮਣੀ ਅਕਾਲੀ ਦਲ ਨੇ ਵੀ ਭਾਰਤੀ ਸਿੰਘ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਇਸ ਮਾਮਲੇ ਵਿਚ ਅਕਾਲੀ ਦਲ ਦੇ ਦਰਸ਼ਨ ਸਿੰਘ ਤੇ ਮਹਿਲਾ ਵਿੰਗ ਦੀ ਕਮਲਜੀਤ ਕੌਰ ਨੇ ਇਸ ਮਾਮਲੇ ‘ਚ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਬਾਲੀਵੁੱਡ ਦੇ ਅਦਾਕਾਰ ਕਰ ਰਹੇ ਹਨ ਤੇ ਭਾਰਤੀ ਸਿੰਘ ਦੀ ਟਿੱਪਣੀ ਦੀ ਉਹ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ।