ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਉੱਪਰ ਪਿੰਡ ਦੀਨਪੁਰ ਵਿਖੇ ਮੌਜੂਦ ਇਕ ਰੈਡੀਮੇਡ ਦੁਕਾਨ ਮਾਲਕ ਵਿਅਕਤੀ ਦੀ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖਬਰ ਹੈ ਕਿ ਲਖਬੀਰ ਸਿੰਘ ਲੰਡਾ ਪਿਛਲੇ 3-4 ਮਹੀਨੇ ਤੋਂ ਦੁਕਾਨਦਾਰ ਤੋਂ 20 ਲੱਖ ਦੀ ਫਿਰੌਤੀ ਮੰਗ ਰਿਹਾ ਸੀ ਤੇ ਪੈਸੇ ਨਾ ਮਿਲਣ ‘ਤੇ ਅੱਜ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਮਿਲੀ ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਅਜਾਇਬ ਸਿੰਘ ਨਿਵਾਸੀ ਪਿੰਡ ਰਸੂਲਪੁਰ ਜਿਸ ਨੇ ਕੁਝ ਸਮਾਂ ਪਹਿਲਾਂ ਨੈਸ਼ਨਲ ਹਾਈਵੇ ਅਧੀਨ ਆਉਂਦੇ ਪਿੰਡ ਦੀਨਪੁਰ ਵਿਖੇ ਰੈਡੀਮੇਡ ਕੱਪੜੇ ਦਾ ਕਾਰੋਬਾਰ ਸ਼ੁਰੂ ਕੀਤਾ ਸੀ।ਮੰਗਲਵਾਰ ਸ਼ਾਮ ਜਦੋਂ ਗੁਰਜੰਟ ਸਿੰਘ ਦੁਕਾਨ ਵਿਚ ਮੌਜੂਦ ਸੀ ਤਾਂ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਦੁਕਾਨ ਅੰਦਰ ਦਾਖ਼ਲ ਹੁੰਦੇ ਹੋਏ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਜਿਸ ਦੌਰਾਨ ਜੰਟੇ ਦੇ ਸਰੀਰ ਉੱਪਰ ਕਰੀਬ ਅੱਧੀ ਦਰਜਨ ਗੋਲੀਆਂ ਦਾਗੇ ਜਾਣ ਦਾ ਸੂਤਰਾਂ ਤੋਂ ਪਤਾ ਲੱਗਾ ਹੈ।
8 ਤੋਂ 10 ਗੋਲੀਆਂ ਲੱਗਣ ਕਾਰਨ ਗੁਰਜੰਟ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ। ਘਟਨਾ ਦੇ ਅੱਧੇ ਘੰਟੇ ਬਾਅਦ ਥਾਣਾ ਸਦਰ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਇੰਨੇ ਵਿਚ ਦੋਸ਼ੀ ਫਰਾਰ ਹੋ ਚੁੱਕੇ ਸਨ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਵੱਲੋਂ ਮੌਕੇ ਤੇ ਪੁੱਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: