ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਸਰਹੱਗ ਪਾਰ ਡ੍ਰੋਨ ਆਧਾਰਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਨਾਲ ਹੀ ਵੱਡੀ ਮਾਤਰਾ ਵਿਚ ਹਥਿਆਰਾਂ ਦੀ ਬਰਾਮਦਗੀ ਵੀ ਕੀਤੀ ਗਈ ਹੈ।
ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਉੁਨ੍ਹਾਂ ਲਿਖਿਆ ਕਿ ਅੱਤਵਾਦ ਵਿਰੋਧੀ ਮੁਹਿੰਮ ਵਿਚ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਇਕ ਹੋਰ ਸਰਹੱਦ ਪਾਰ ਡ੍ਰੋਨ ਆਧਾਰਿਤ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਤੇ ਪੰਜਾਬ ਵਿਚ ਅਸ਼ਾਂਤੀ ਪੈਦਾ ਕਰਨ ਲਈ ਪਾਕਿਸਤਾਨ ISI ਦੇ ਮਨਸੂਬਿਆਂ ਨੂੰ ਨਾਕਾਮ ਕਰਨ ਵਾਲੇ ਆਧੁਨਿਕ ਹਥਿਆਰਾਂ ਨਾਲ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ : ਬਟਾਲਾ ‘ਚ ਪੁਲਿਸ ਨੇ ਗੈਂਗਸਟਰਾਂ ਨੂੰ ਘੇਰਿਆ, ਪਤਨੀ ਅਤੇ ਬੱਚੇ ਨੂੰ ਲਿਆ ਹਿਰਾਸਤ ‘ਚ
ਮੁੱਖ ਮੰਤਰੀ ਭਗਵੰਤ ਮਾਨ ਦੇ ਵਿਜਨ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਦੀ ਕੋਸ਼ਿਸ਼ ਵਿਚ ਡ੍ਰੋਨ ਨੈਟਵਰਕ ਦੀ ਤਸਕਰੀ ਨੂੰ ਵੱਡਾ ਝਟਕਾ ਲੱਗਾਹੈ। ਇਸ ਦੌਰਾਨ ਪੁਲਿਸ ਨੇ 1ਐੱਮਪੀ4 ਰਾਈਫਲ, 17 ਪਿਸਤੌਲਾਂ, 10 ਮੈਗਜ਼ੀਨ 700 ਗੋਲਾ ਬਾਰੂਦ, 1-1 ਕਰੋੜ ਰੁਪਏ ਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: