ਪੰਜਾਬ ਵਿਚ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨਾਂ ਵੱਲੋਂ ਆਤਮਹੱਤਿਆਵਾਂ ਕੀਤੇ ਜਾਣ ਦਾ ਸਿਲਸਿਲਾ ਘਟਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਖਬਰ ਅਜਿਹੀ ਮਿਲ ਹੀ ਜਾਂਦੀ ਹੈ ਜਿਸ ਵਿਚ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ।
ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕਰ ਲਈ। ਜਾਣਕਾਰੀ ਮੁਤਾਬਕ ਉਸ ਦੇ ਸਿਰ ‘ਤੇ 13 ਲੱਖ ਰੁਪਏ ਦਾ ਕਰਜ਼ਾ ਸੀ। ਮ੍ਰਿਤਕ ਦੀ ਪਛਾਣ ਰਛਪਾਲ ਸਿੰਘ (46) ਵਜੋਂ ਹੋਈ ਹੈ। ਉਹ ਕਰਜ਼ੇ ਕਾਰਨ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਤੇ ਅੱਜ ਕਿਸਾਨ ਰਛਪਾਲ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਮ੍ਰਿਤਕ ਰਛਪਾਲ ਸਿੰਘ ਦੇ ਪੁੱਤਰ ਮਹਿਲ ਨੇ ਦੱਸਿਆ ਕਿ ਉਸ ਦੇ ਪਿਤਾ ਦੇ ਸਿਰ ‘ਤੇ 13 ਲੱਖ ਦਾ ਕਰਜ਼ਾ ਸੀ ਜਿਸ ਕਰਕੇ ਉਹ ਮਾਨਸਿਕ ਤੌਰ ‘ਤੇ ਕਾਫੀ ਪ੍ਰੇਸ਼ਾਨ ਰਹਿੰਦੇ ਸਨ। ਅੱਜ ਜਦੋਂ ਮੈਂ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ ਤਾਂ ਪਿਤਾ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਤੇ ਆਤਮਹੱਤਿਆ ਕਰ ਲਈ।