19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਉਨ੍ਹਾਂ ਦੀ ਜਯੰਤੀ ਦੇਸ਼-ਵਿਦੇਸ਼ ਵਿਚ ਬਹੁਤ ਹੀ ਸ਼ਰਧਾ ਤੇ ਸਨਮਾਨ ਨਾਲ ਮਨਾਈ ਜਾਂਦੀ ਹੈ। ਇਸ ਮੌਕੇ ਦੂਰੋਂ-ਦੂਰੋਂ ਸਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਂਦੇ ਹਨ।
ਬਾਬੇ ਨਾਨਕ ਦੀ ਜਯੰਤੀ ਮੌਕੇ SGPC ਵੱਲੋਂ 14 ਤੇ 15 ਨਵੰਬਰ ਨੂੰ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਹ ਕੈਂਪ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਲਗਾਇਆ ਜਾਵੇਗਾ।
ਸਿੱਖ ਸ਼ਰਧਾਲੂਆਂ ਦਾ ਇੱਕ ਜਥਾ 17 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਤੇ 26 ਨੂੰ ਪਰਤੇਗਾ। ਐੱਸ. ਜੀ. ਪੀ. ਸੀ. ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੀਕਾਕਰਨ ਦੇ ਨਾਲ-ਨਾਲ ਕੋਰੋਨਾ ਦੀ 72 ਘੰਟੇ ਦੀ ਰਿਪੋਰਟ ਨਾਲ ਲਿਆਉਣੀ ਵੀ ਲਾਜ਼ਮੀ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਹਿਯੋਗ ਨਾਲ ਐੱਸ. ਜੀ. ਪੀ. ਸੀ. ਦਫਤਰ ਵਿਚ 14 ਤੇ 15 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੋਰੋਨਾ ਜਾਂਚ ਲਈ ਕੈਂਪ ਲਗਾਇਆ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂਆਂ ਨੇ ਪਾਕਿਸਤਾਨ ਦੇ ਤੀਰਥ ਸਥਾਨ ਦੇ ਦਰਸ਼ਨ ਲਈ ਵੀਜ਼ਾ ਅਪਲਾਈ ਕੀਤਾ ਹੈ ਉਹ ਕੈਂਪ ਵਿਚ ਜਾ ਕੇ ਆਪਣਾ ਕੋਰੋਨਾ ਟੈਸਟ ਕਰਵਾ ਸਕਦੇ ਹਨ।