A large number : ਅੱਜ ਪੰਜਾਬ ਕਾਂਗਰਸ ਵੱਲੋਂ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਤੇ ਵਧਦੇ ਡੀਜ਼ਲ ਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਦਾ ਘਿਰਾਓ ਕੀਤਾ ਗਿਆ। ਕਾਫੀ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਚੰਡੀਗੜ੍ਹ ਪਹੁੰਚ ਗਏ ਹਨ। ਪਾਰਟੀ ਆਗੂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਰਾਜ ਭਵਨ ਗਏ। ਕਾਂਗਰਸੀ ਵਰਕਰਾਂ ਨੂੰ ਬੈਰੀਅਰ ‘ਤੇ ਰੋਕਿਆ ਗਿਆ ਹੈ। ਸੁਨੀਲ ਜਾਖੜ ਨੇ ਵਰਕਰਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਰਚ ਸ਼ਾਂਤਮਈ ਹੋਣਾ ਚਾਹੀਦਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਗ੍ਰਿਫਤਾਰੀ ਦਾ ਮੌਕਾ ਮਿਲਿਆ ਤਾਂ ਉਹ ਅਤੇ ਮੰਤਰੀ ਅਤੇ ਵਿਧਾਇਕ ਗ੍ਰਿਫਤਾਰੀ ਦੇਣਗੇ। ਕਾਂਗਰਸੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ।
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਹੁਣ ਕਿਸਾਨਾਂ ਦਾ ਅੰਦੋਲਨ ਨਹੀਂ ਰਿਹਾ ਸਗੋਂ ਜਨ ਅੰਦੋਲਨ ਬਣ ਗਿਆ ਹੈ। ਜਾਖੜ ਨੇ ਕਿਹਾ ਕਿ 70 ਕਿਸਾਨਾਂ ਦੀ ਮੌਤ ਦਾ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਗਲਤ ਨੀਤੀਆਂ ਕਾਰਨ ਕਿਸਾਨਾਂ ਦੀ ਮੌਤ ਹੋਈ ਹੈ । ਘਿਰਾਓ ਮੌਕੇ ਪਹਿਲਾਂ ਕਿਸਾਨੀ ਅੰਦੋਲਨ ‘ਚ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਮਨਪ੍ਰੀਤ ਬਾਦਲ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਰਾਜ ਖ਼ਤਮ ਹੋਵੇਗਾ ਅਤੇ ਕਿਸਾਨ ਅੰਦੋਲਨ ਇਕ ਨਵਾਂ ਰਾਹ ਦਿਖਾਵੇਗਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਖੇਤੀਬਾੜੀ ਕਾਨੂੰਨਾਂ ‘ਤੇ ਸਟੇਅ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਤਾਂ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਦਿੱਲੀ ਹਾਰੇਗੀ ਤੇ ਕਿਸਾਨ ਜਿੱਤਣਗੇ।
ਖੇਤੀ ਸੁਧਾਰ ਕਾਨੂੰਨਾਂ ਅਤੇ ਪੈਟਰੋਲੀਅਮ ਪਦਾਰਥਾਂ ਦੀਆਂ ਵੱਧ ਰਹੀਆਂ ਕੀਮਤਾਂ ਦੇ ਖਿਲਾਫ ਕਾਂਗਰਸ ਹਾਈ ਕਮਾਂਡ ਨੇ ਸਾਰੇ ਦੇਸ਼ ਵਿਚ ਰਾਜ ਭਵਨ ਨੂੰ ਘੇਰਨ ਦਾ ਐਲਾਨ ਕੀਤਾ ਹੈ, ਕਿਉਂਕਿ ਕਾਂਗਰਸ ਦੀ ਪੰਜਾਬ ਵਿਚ ਸਰਕਾਰ ਹੈ, ਇਸ ਲਈ ਸਾਰਿਆਂ ਦੀ ਨਜ਼ਰ ਪੰਜਾਬ ‘ਤੇ ਹੈ। ਇਸ ਤੋਂ ਪਹਿਲਾਂ ਜਾਖੜ ਨੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਕਾਂਗਰਸ ਭਵਨ ਵਿੱਚ ਬੁਲਾਇਆ ਸੀ। ਘੇਰਾਬੰਦੀ ਦੌਰਾਨ ਵਿਧਾਇਕ ਦੇ ਨਾਲ ਨਾਲ ਪਾਰਟੀ ਦੇ ਹੋਰ ਆਗੂ ਵੀ ਸ਼ਾਮਲ ਹੋਏ। ਇਸ ਸਮੇਂ ਪੰਜਾਬ ਵਿਚ ਕਾਂਗਰਸ ਦੇ 80 ਵਿਧਾਇਕ ਹਨ।