ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਮਹਾਰਾਸ਼ਟਰ ਦੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਨਾਵਾ ਸ਼ੇਵਾ ਪੋਰਟ ਤੋਂ 73 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦਾ ਇਨਪੁਟ ਪੰਜਾਬ ਪੁਲਿਸ ਨੂੰ ਮਿਲਿਆ, ਜਿਸ ਨੂੰ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝਾ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਸਟੇਟ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਮਹਾਰਾਸ਼ਟਰ ਜਾ ਕੇ ਇਹ ਸਫਲਤਾ ਹਾਸਲ ਕੀਤੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੂੰ ਹੈਰੋਇਨ ਆਉਣ ਦੀ ਸੂਚਨਾ ਮਿਲੀ ਸੀ। ਇਸ ਤੋਂ ਤੁਰੰਤ ਬਾਅਦ ਪੰਜਾਬ ਸਟੇਟ ਆਪ੍ਰੇਸ਼ਨ ਸੈੱਲ ਦੀ ਟੀਮ ਨੂੰ ਮਹਾਰਾਸ਼ਟਰ ਭੇਜਿਆ ਗਿਆ। ਇਸ ਵਿੱਚ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਦਾ ਸਹਿਯੋਗ ਵੀ ਲਿਆ ਗਿਆ। ਹੁਣ ਹੈਰੋਇਨ ਦੇ ਅੱਗੇ ਅਤੇ ਪਿੱਛੇ ਦੇ ਪੂਰੇ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਹੈਰੋਇਨ ਕਿਸ ਨੇ ਭੇਜੀ ਸੀ ਅਤੇ ਅੱਗੇ ਕਿਸ ਕੋਲ ਜਾਣੀ ਸੀ, ਇਸ ਬਾਰੇ ਕੁਝ ਅਹਿਮ ਸੁਰਾਗ ਮਿਲੇ ਹਨ। ਜਲਦੀ ਹੀ ਸਾਰਾ ਮਾਮਲਾ ਸਾਹਮਣੇ ਆ ਜਾਵੇਗਾ।
ਇਹ ਵੀ ਪੜ੍ਹੋ : ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਮੂਸੇਵਾਲਾ ਕਤਲ ਮਾਮਲੇ ‘ਚ CBI ਜਾਂਚ ਦੀ ਕੀਤੀ ਮੰਗ
ਇਸ ਤੋਂ ਪਹਿਲਾਂ ਗੁਜਰਾਤ ਦੇ ਮੁੰਦਰਾ ਬੰਦਰਗਾਹ ਤੋਂ 350 ਕਰੋੜ ਰੁਪਏ ਦੀ 75 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਇਸ ਦਾ ਇਨਪੁਟ ਪੰਜਾਬ ਪੁਲਿਸ ਨੂੰ ਵੀ ਮਿਲਿਆ ਸੀ। ਜਿਸ ਤੋਂ ਬਾਅਦ ਕੇਂਦਰੀ ਏਜੰਸੀਆਂ ਅਤੇ ਗੁਜਰਾਤ ਏਟੀਐਸ ਨਾਲ ਇਨਪੁਟ ਸਾਂਝਾ ਕੀਤਾ ਗਿਆ। ਇਸ ਮਾਮਲੇ ਵਿੱਚ ਪੁਲਿਸ ਨੇ ਲੁਧਿਆਣਾ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਹੈਰੋਇਨ ਪੰਜਾਬ ਵਿੱਚ ਡਿਲੀਵਰੀ ਕਰਨ ਤੋਂ ਬਾਅਦ ਇੱਥੋਂ ਅੱਗੇ ਭੇਜੀ ਜਾਣੀ ਸੀ।
ਪੰਜਾਬ ਪੁਲਿਸ ਦੀ ਇਸ ਸਫਲਤਾ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਲਾਘਾ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੀ ਜਾਣਕਾਰੀ ‘ਤੇ ਪਿਛਲੇ ਇਕ ਹਫਤੇ ਵਿਚ 148 ਕਿਲੋ ਹੈਰੋਇਨ ਫੜੀ ਗਈ ਹੈ। ਗੁਜਰਾਤ ਤੋਂ 75 ਕਿਲੋ ਤੇ ਅੱਜ ਮਹਾਰਾਸ਼ਟਰ ਤੋਂ 7 ਕਿਲੋ ਦੀ ਵੱਡੀ ਖੇਪ ਫੜਨ ਵਿਚ ਪੰਜਾਬ ਪੁਲਿਸ ਦੀ ਕਾਮਯਾਬੀ ਤੇ ਕਾਰਗੁਜਾਰੀ ਦੀ ਸ਼ਲਾਘਾ ਕਰਦਾ ਹਾਂ।
ਵੀਡੀਓ ਲਈ ਕਲਿੱਕ ਕਰੋ -: