ਵਾਰਿਸ ਪੰਜਾਬ ਦੇ ਜੱਥੇਬੰਦੀ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਉਨ੍ਹਾਂ ਨੂੰ ਜਥੇਬੰਦੀ ਦੇ ਖਿਲਾਫ ਕੀਤੀ ਗਈ ਬਿਆਨਬਾਜੀ ਨੂੰ ਲੈਕੇ ਭੇਜਿਆ ਗਿਆ ਹੈ।
ਕਾਂਗਰਸ ਪ੍ਰਧਾਨ ਵੜਿੰਗ ਨੇ ਬੀਤੇ ਦਿਨੀਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ‘ਤੇ ਪਾਕਿਸਤਾਨ ਦੀ ਸ਼ਹਿ ‘ਤੇ ਕੰਮ ਕਰਨ ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਇਲਜ਼ਾਮ ਲਾਏ ਸੀ। ਕਾਂਗਰਸ ਪ੍ਰਧਾਨ ਨੇ DGP ਗੌਰਵ ਯਾਦਵ ਨੂੰ ਚਿੱਠੀ ਲਿਖ ਕੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ ਸੀ। ਉਨ੍ਹਾਂ ਨੇ ਆਪਣੀ ਚਿੱਠੀ ਵਿਚ ਲਿਖਿਆ ਸੀ ਕਿ ਅੰਮ੍ਰਿਤਪਾਲ ਸਿੰਘ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁੱਖ ਮਕਸਦ ਕੀ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵਾਰਿਸ ਪੰਜਾਬ ਦੇ ਮੁਖੀ ਬਣਿਆ ਕਰੀਬ ਇਕ ਸਾਲ ਦਾ ਸਮਾਂ ਹੋ ਗਿਆ ਹੈ। ਇੰਨੀ ਦਿਨੀਂ ਉਹ ਕਾਫ਼ੀ ਚਰਚਾ ‘ਚ ਚੱਲ ਰਹੇ ਹਨ ਕਿਉਂਕਿ ਕਈ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਏਜੰਸੀਆਂ ਨਾਲ ਸੰਬੰਧ ਰੱਖਦੇ ਹਨ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਨੇ ਗੱਲ ਕਰਦਿਆਂ ਕਿਹਾ ਕਿ ਮੇਰਾ ਕੋਈ ਪਿਛੋਕੜ ਇਤਿਹਾਸ ਨਹੀਂ ਹੈ ਅਤੇ ਮੈਂ ਆਮ ਘਰ ਨਾਲ ਸੰਬੰਧ ਰੱਖਦਾ ਹਾਂ। ਉਨ੍ਹਾਂ ਕਿਹਾ ਕਿ ਪੰਥ ਅਤੇ ਸ਼ਹੀਦਾਂ ਨਾਲ ਮੇਰਾ ਸ਼ੁਰੂ ਤੋਂ ਪ੍ਰੇਮ ਰਿਹਾ ਹੈ। ਪੰਥਕ ਰਾਹ ਤੋਂ ਭਟਕੇ ਵੀ ਰਹੇ ਹਾਂ ਪਰ ਪਰਮਾਤਮਾ ਨੇ ਕਿਰਪਾ ਕਰ ਕੇ ਮੁੜ ਤੋਂ ਪੰਥ ਦੇ ਰਾਹ ‘ਤੇ ਤੋਰਿਆ ਹੈ।
ਵੀਡੀਓ ਲਈ ਕਲਿੱਕ ਕਰੋ -: