ਸੁਲਤਾਨਪੁਰ ਲੋਧੀ ਵਿਚ ਦਿਲ ਕੰਬਾਊਂ ਹਾਦਸਾ ਵਾਪਰਿਆ ਹੈ ਜਿਥੇ ਜੇਸੀਬੀ ਮਸ਼ੀਨ ਦੀ ਲਪੇਟ ਵਿਚ ਆਉਣ ਨਾਲ 2 ਸਾਲਾ ਮਾਸੂਮ ਬੱਚੇ ਦੀ ਜਾਨ ਚਲੀ ਗਈ ਹੈ। ਤੇ ਜੇਸੀਬੀ ਚਾਲਕ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਸੁਲਤਾਨਪੁਰ ਲੋਧੀ ਵਿਖੇ ਸਰਕਾਰੀ ਸਕੂਲ ਵਿਚ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ ਤੇ ਜਿਹੜੇ ਮਜ਼ਦੂਰ ਇਮਾਰਤ ਬਣਾਉਣ ਦਾ ਕੰਮ ਕਰ ਰਹੇ ਸਨ ਉਨ੍ਹਾਂ ਨੇ ਆਰਜ਼ੀ ਤੌਰ ‘ਤੇ ਸਕੂਲ ਵਿਚ ਹੀ ਆਪਣੀ ਰਿਹਾਇਸ਼ ਬਣਾ ਲਈ ਸੀ ਤੇ ਅੱਜ ਜਦੋਂ ਸ਼ਾਮ ਲਗਭਗ 4 ਵਜੇ ਜਦੋਂ ਕੰਮ ਹੋ ਰਿਹਾ ਸੀ ਤਾਂ 2 ਸਾਲਾ ਮਾਸੂਮ ਜੇਸੀਬੀ ਮਸ਼ੀਨ ਦੀ ਲਪੇਟ ਵਿਚ ਆ ਗਿਆ ਜਿਸ ਨਾਲ ਉਸ ਦੀ ਦਰਦਨਾਕ ਮੌਤ ਹੋ ਗਈ।
ਇਸ ਮੌਕੇ ਜਦੋਂ ਬੱਚੇ ਦੇ ਮਾਪਿਆਂ ਕੋਲੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਇਸ ਸਕੂਲ ਵਿਚ ਪਿਛਲੇ ਲਗਭਗ 3 ਮਹੀਨਿਆਂ ਤੋਂ ਉਸਾਰੀ ਦਾ ਕੰਮ ਚਲ ਰਿਹਾ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਵੀ ਪੈਸਾ ਨਹੀਂ ਦਿੱਤਾ ਗਿਆ ਸਗੋਂ ਉਨ੍ਹਾਂ ਕੋਲੋਂ ਧੱਕੇ ਨਾਲ ਕੰਮ ਕਰਵਾਇਆ ਜਾ ਰਿਹਾ ਸੀ। ਤੇ ਅੱਜ ਜੇਸੀਬੀ ਮਸ਼ੀਨ ਨੇ ਸਾਡੇ ਬੱਚੇ ਦੀ ਜ਼ਿੰਦਗੀ ਖਤਮ ਕਰ ਦਿੱਤੀ ਹੈ। ਬੱਚਿਆਂ ਦਾ ਰੋ-ਰੋ ਕੇ ਬਹੁਤ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਮ੍ਰਿਤਕ ਬੱਚੇ ਦੀ ਲਾਸ਼ ਨੂੰ ਸੁਲਤਾਨਪੁਰ ਲੋਧੀ ਦੇ ਹਸਪਤਾਲ ਵਿਚ ਮੋਰਚਰੀ ਵਿਚ ਰਖਵਾ ਦਿੱਤੀ ਗਈ ਹੈ ਤੇ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਪਹੁੰਚ ਕੇ ਪੂਰੀ ਘਟਨਾ ਬਾਰੇ ਜਾਣਕਾਰੀ ਲਈ ਜਾ ਰਹੀ ਹੈ। ਮ੍ਰਿਤਕ ਬੱਚੇ ਦੇ ਮਾਪਿਆਂ ਕੋਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।