ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਦੇ ਇੱਕ ਵੱਡੇ ਘਪਲੇ ਦਾ ਪਰਦਾਫਾਸ਼ ਹੋ ਸਕਦਾ ਹੈ। ਕਈ ਵਿਧਾਇਕਾਂ ਅਤੇ ਕਾਂਗਰਸੀ ਮੰਤਰੀਆਂ ਦੇ ਨਾਂ ਸਾਹਮਣੇ ਆ ਸਕਦੇ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸਵੇਰੇ ਸੁਣਵਾਈ ਹੋ ਸਕਦੀ ਹੈ।
ਐਡਵੋਕੇਟ ਨੇ ਕੈਪਟਨ ਦੇ ਅਸਤੀਫੇ ਨੂੰ ਆਧਾਰ ਬਣਾ ਕੇ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਵੱਲੋਂ ਜਿਹੜਾ 7 ਪੇਜਾਂ ਦਾ ਅਸਤੀਫਾ ਹਾਈਕਮਾਨ ਨੂੰ ਭੇਜਿਆ ਗਿਆ ਸੀ, ਉਸ ਦੇ ਪੇਜ ਨੰ. 4 ਦੇ ਪੈਰ੍ਹਾ ਨੰ. 2 ਵਿਚ ਲਿਖਿਆ ਹੈ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਕਈ ਕਾਂਗਰਸੀ ਵਿਧਾਇਕ ਤੇ ਮੰਤਰੀ ਅਜੇ ਵੀ ਪਾਰਟੀ ਵਿਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਜੇਕਰ ਮੈਂ ਇਨ੍ਹਾਂ ਖਿਲਾਫ ਕਾਰਵਾਈ ਕਰਦਾ ਤਾਂ ਇਸ ਨਾਲ ਕਾਂਗਰਸ ਪਾਰਟੀ ਦੀ ਬਦਨਾਮੀ ਹੋਣੀ ਸੀ, ਇਸ ਲਈ ਮੈਂ ਪਿੱਛੇ ਹਟ ਗਿਆ। ਹਾਲਾਂਕਿ ਮੈਂ ਉਨ੍ਹਾਂ ਵਿਧਾਇਕਾਂ ਤੇ ਮੰਤਰੀਆਂ ਦੀ ਸੂਚੀ ਜਨਤਕ ਕਰਨ ਦਾ ਇਰਾਦਾ ਰੱਖਦਾ ਹਾਂ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਇਸ ਤੋਂ ਸਾਫ ਸਪੱਸ਼ਟ ਹੈ ਕਿ ਕਾਂਗਰਸ ਵਿਚ ਕੁਝ ਮੰਤਰੀਆਂ ਤੇ ਵਿਧਾਇਕ ਭ੍ਰਿਸ਼ਟ ਹਨ ਤੇ ਉਨ੍ਹਾਂ ਦਾ ਚਿਹਰਾ ਲੋਕਾਂ ਦੇ ਸਾਹਮਣੇ ਆਉਣਾ ਚਾਹੀਦਾ ਹੈ ਜਿਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ। ਇਸ ਲਈ ਹਾਈਕੋਰਟ ਵਿਚ ਜਨ ਹਿਤ ਪਟੀਸ਼ਨ ਦਾਇਰ ਕਰਕੇ ਭ੍ਰਿਸ਼ਟ ਅਧਿਕਾਰੀਆਂ ਦੇ ਨਾਂ ਜਨਤਕ ਕਰਨ ਲਈ ਕਿਹਾ ਗਿਆ ਹੈ।