ਵਿਦੇਸ਼ਾਂ ਵਿੱਚ ਪੰਜਾਬੀਆਂ ਦੇ ‘ਤੇ ਜਾਨਲੇਵਾ ਹਮਲੇ ਕਰਨ ਦੇ ਮਾਮਲੇ ਲਗਾਤਾਰ ਵੇਖਣ ਨੂੰ ਮਿਲ ਰਹੇ ਹਨ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ 40 ਸਾਲਾ ਸਿੱਖ ਔਰਤ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਕਤਲ ਬਾਰੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (RCMP) ਨੇ ਜਾਣਕਾਰੀ ਦਿੱਤੀ। ਮੀਡੀਆ ਰਿਪੋਰਟ ਮੁਤਾਬਕ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹਰਪ੍ਰੀਤ ਕੌਰ ਨੂੰ ਬੁੱਧਵਾਰ ਰਾਤ 9:30 ਵਜੇ 12700-ਬਲਾਕ 66ਵੇਂ ਐਵੇਨਿਊ ਦੇ ਇੱਕ ਘਰ ‘ਚ ਚਾਕੂ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਸੀ। ਗੰਭੀਰ ਹਾਲਤ ‘ਚ ਜ਼ਖਮੀ ਹਰਪ੍ਰੀਤ ਕੌਰ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਹਾਲਾਂਕਿ ਪੁਲਿਸ ਵੱਲੋਂ ਸ਼ੱਕ ਦੇ ਆਧਾਰ ‘ਤੇ ਉਸ ਦੇ ਪਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਪਰ ਬਾਅਦ ਵਿੱਚ ਪੁਲਿਸ ਨੇ ਉਸ ਨੂੰ ਛੱਡ ਦਿੱਤਾ।
ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਦੇ ਟਿਮੋਥੀ ਪਿਰੋਟੀ ਨੇ ਕਿਹਾ ਕਿ ਜਾਂਚ ਕਰਨ ਵਾਲੀ ਟੀਮ ਵੱਲੋਂ ਮਾਮਲੇ ਨੂੰ ਸੁਲਝਾਉਣ ਲਈ 24 ਘੰਟੇ ਕੰਮ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਪਿਓਰੋਟੀ ਨੇ ਕਿਹਾ ਕਿ ਇਹ ਘਰੇਲੂ ਹਿੰਸਾ ਦਾ ਮਾਮਲਾ ਹੋ ਸਕਦਾ ਹੈ, “ਜਦੋਂ ਵੀ ਘਰੇਲੂ ਹਿੰਸਾ ਨਾਲ ਸਬੰਧਿਤ ਕੋਈ ਮਾਮਲਾ ਜਾਂ ਇਲਜ਼ਾਮ ਹੁੰਦਾ ਹੈ ‘ਤਾਂ ਪੁਲਿਸ ਇਸ ਨੂੰ ਬਹੁਤ ਗੰਭੀਰਤਾ ਨਾਲ ਲੈਂਦੀ ਹੈ।”
ਇਹ ਵੀ ਪੜ੍ਹੋ : ਸ਼ਰਮਸਾਰ! AC ਮਕੈਨਿਕ ਨੇ ਲਿਫਟ ‘ਚ 5 ਸਾਲਾਂ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਉਹ ਹਰਪ੍ਰੀਤ ਕੌਰ ਦੀ ਪਛਾਣ ਜਾਰੀ ਕਰ ਰਹੀ ਹੈ, ‘ਤਾ ਜੋ ਉਨ੍ਹਾਂ ਨੂੰ ਜਾਂਚ ਵਿੱਚ ਹੋਰ ਵੀ ਮਦਦ ਮਿਲ ਸਕੇ। ਜਾਣਕਾਰੀ ਅਨੁਸਾਰ ਇਹ ਘਟਨਾ 3 ਦਸੰਬਰ ਨੂੰ ਮਿਸੀਸਾਗਾ ਵਿੱਚ ਇੱਕ ਗੈਸ ਸਟੇਸ਼ਨ ਦੇ ਬਾਹਰ ਇੱਕ ਹੋਰ ਕੈਨੇਡੀਅਨ-ਸਿੱਖ ਔਰਤ ਪਵਨਪ੍ਰੀਤ ਕੌਰ (21) ਦੀ ਗੋਲੀ ਮਾਰ ਕੇ ਕਤਲ ਕਰਨ ਦੇ 2 ਦਿਨ ਬਾਅਦ ਵਾਪਰੀ ਹੈ।
ਵੀਡੀਓ ਲਈ ਕਲਿੱਕ ਕਰੋ -: