ਪੰਜਾਬ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਕਮਾਉਣ ਲਈ ਜਾਂਦੇ ਹਨ ਤਾਂਜੋ ਉਹ ਆਪਣੇ ਘਰ ਦੀ ਆਰਥਿਕ ਹਾਲਾਤ ਨੂੰ ਸੁਧਾਰ ਸਕਣ ਪਰ ਕਈ ਵਾਰ ਉਹ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਪੂਰਾ ਨਹੀਂ ਹੋ ਪਾਉਂਦਾ।
ਅਜਿਹਾ ਹੀ ਇੱਕ ਮਾਮਲਾ ਪਿੰਡ ਔੜ ਤੋਂ ਸਾਹਮਣੇ ਆਇਆ ਹੈ ਜਿਥੇ ਗ੍ਰੀਸ ਗਏ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਸ਼ਰਨ ਸਿੰਘ ਉਰਫ ਮਾਣੀ ਪੁੱਤਰ ਯੋਗਰਾਜ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਜੇ ਉਹ ਦੋ ਮਹੀਨੇ ਪਹਿਲਾਂ ਹੀ ਪੈਸੇ ਕਮਾਉਣ ਲਈ ਗ੍ਰੀਨ ਗਿਆ ਸੀ ਤੇ ਬੀਤੇ ਦਿਨੀਂ ਖਬਰ ਮਿਲੀ ਕੀ ਸੜਕ ਦੁਰਘਟਨਾ ਵਿਚ ਉਸ ਦੀ ਮੌਤ ਹੋ ਗਈ ਹੈ। ਟਰਾਲੇ ਹੇਠਾਂ ਆਉਣ ਕਰਕੇ ਗੁਰਸ਼ਰਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਗੁਰਸ਼ਰਨ ਸਿੰਘ ਦੀ ਮੌਤ ਨਾਲ ਪਰਿਵਾਰ ਵਾਲਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਗੁਰਸ਼ਰਨ ਅਜੇ ਕੁਆਰਾ ਸੀ ਅਤੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਜਿਸ ਦੀ ਮ੍ਰਿਤਕ ਦੇਹ ਅੱਜ ਔੜ ਵਿਖੇ ਪਹੁੰਚੀ। ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।