ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝਬੇਲਵਾਲੀ ਦੇ ਨੇੜੇ ਇੱਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਵਿਚ ਤਿੰਨ ਲੋਕਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਦੀਪ ਸਿੰਘ ਵਾਲਾ ਵਜੋਂ ਹੋਈ ਹੈ।
ਪਿੰਡ ਦੀਪ ਸਿੰਘ ਵਾਲਾ ਦੇ ਕੁਲਵੰਤ ਸਿੰਘ ਆਪਣੀ ਪਤਨੀ ਤੇ ਇੱਕ ਹੋਰ ਰਿਸ਼ਤੇਦਾਰ ਨਾਲ ਸ੍ਰੀ ਮੁਕਤਸਰ ਸਾਹਿਬ ਜਾ ਰਹੇ ਸਨ। ਉਨ੍ਹਾਂ ਦੀ ਕਾਰ ਬਹੁਤ ਤੇਜ਼ ਰਫਤਾਰ ਵਿਚ ਸੀ। ਪਿੰਡ ਝਬੇਲਵਾਲੀ ਨੇੜੇ ਬੇਕਾਬੂ ਹੋ ਕੇ ਉਨ੍ਹਾਂ ਦੀ ਕਾਰ ਦਰੱਖਤ ਨਾਲ ਟਕਰਾ ਗਈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਹਾਦਸੇ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਨੇ ਤੁਰੰਤ ਜਨਸੇਵਾ ਸੰਸਥਾ ਨੂੰ ਸੂਚਿਤ ਕੀਤਾ। ਕਾਰ ਵਿਚ ਸਵਾਰ ਤਿੰਨਾਂ ਨੂੰ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ ਤੇ ਤਿੰਨਾਂ ਦੀ ਮੌਤ ਹੋ ਗਈ ਸੀ। ਮ੍ਰਿਤਕਾਂ ਦੀ ਪਛਾਣ ਕੁਲਵੰਤ ਸਿੰਘ (60 ਸਾਲ), ਉਸ ਦੀ ਪਤਨੀ ਹਰਪਾਲ ਕੌਰ (55 ਸਾਲ) ਤੇ ਇੱਕ ਰਿਸ਼ਤੇਰਾ ਓਂਕਾਰ ਸਿੰਘ (40 ਸਾਲ) ਵਜੋਂ ਹੋਈ ਹੈ। ਮ੍ਰਿਤਕ ਦੇਹਾਂ ਨੂੰ ਜ਼ਿਲ੍ਹਾ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ।