ਪਟਿਆਲਾ ਵਿਚ ਕਾਂਗਰਸੀਆਂ ਦੇ ਅਸਤੀਫਿਆਂ ਦੀ ਲੜੀ ਸ਼ੁਰੂ ਹੋ ਗਈ ਹੈ। ਇੱਕ ਤੋਂ ਬਾਅਦ ਇੱਕ ਅਸਤੀਫਾ ਆ ਰਹੇ ਹਨ। ਕੱਲ੍ਹ ਅਨੁਜ ਖੋਸਲਾ ਦੇ ਅਸਤੀਫੇ ਤੋਂ ਬਾਅਦ ਅੱਜ ਬਲਾਕ ਪ੍ਰਧਾਨ ਯੂਥ ਕਾਂਗਰਸ ਪਟਿਆਲਾ ਸ਼ਹਿਰੀ ਤੋਂ ਮਨੀ ਗਰਗ ਨੇ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਦੋ-ਤਿੰਨ ਬਲਾਕ ਪ੍ਰਧਾਨ ਅਸਤੀਫਾ ਦੇ ਚੁੱਕੇ ਹਨ।
ਮੈਂ ਮਨੀ ਗਰਗ ਅੱਜ ਕਾਂਗਰਸ ਪਾਰਟੀ ਤੋਂ ਆਪਣੀ ਮੁੱਢਲੀ ਮੈਂਬਰਸ਼ਿਪ ਅਤੇ ਬਲਾਕ ਪ੍ਰਧਾਨ ਯੂਥ ਕਾਂਗਰਸ ਪਟਿਆਲਾ ਸ਼ਹਿਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਮੈਂ ਆਪਣੇ ਲੀਡਰ ਕੈਪਟਨ ਅਮਰਿੰਦਰ ਸਿੰਘ ਜੀ ਅਤੇ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਜੀ ਦਾ ਵਫਾਦਾਰ ਸਿਪਾਹੀ ਹੋਣ ਦੇ ਨਾਤੇ ਉਨ੍ਹਾਂ ਪ੍ਰਤੀ ਆਪਣੀ ਨਿਸ਼ਠਾ ਅਤੇ ਵਫ਼ਾਦਾਰੀ ਲਈ ਵਚਨਬੱਧ ਹਾਂ।