ਲੁਧਿਆਣਾ ਦੇ ਵਰਧਮਾਨ ਚੌਕ ਦੇ ਦੁਸਹਿਰਾ ਮੇਲੇ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਇਥੇ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ 21 ਸਾਲਾ ਗਗਨਦੀਪ ਸਿੰਘ ਵਾਸੀ ਮੁੰਡੀਆਂ ਕਲਾਂ ਆਪਣੇ ਤਿੰਨ ਦੋਸਤਾਂ ਨਾਲ ਦੁਸਹਿਰਾ ਮੇਲਾ ਦੇਖਣ ਆਇਆ ਹੋਇਆ ਸੀ। ਗਗਨਦੀਪ ਸਿੰਘ ਨੇ ਵੀ ਮੇਲੇ ਵਿੱਚ ਦੋਸਤਾਂ ਨਾਲ ਕਿਸ਼ਤੀ ਵਾਲਾ ਝੂਟਾ ਲਿਆ। ਇਸ ਦੌਰਾਨ ਗਗਨਦੀਪ ਨੂੰ ਕਰੰਟ ਲੱਗ ਗਿਆ। ਉੱਥੇ ਉਸ ਨੂੰ ਅਕਾਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਗਗਨਦੀਪ ਦੇ ਦੋਸਤ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਗਗਨਦੀਪ ਸਿੰਘ, ਦਲਜੀਤ ਸਿੰਘ, ਪਰਦੀਪ ਨਾਲ ਮੇਲਾ ਦੇਖਣ ਗਿਆ ਸੀ। ਦੂਜੇ ਪਾਸੇ ਮੇਲਾ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਪਰ ਕੁਝ ਨੌਜਵਾਨ ਨਸ਼ੇ ਵਿੱਚ ਸਨ, ਜਿਸ ਕਾਰਨ ਇੱਕ ਨੌਜਵਾਨ ਨੂੰ ਉਲਟੀਆਂ ਆ ਗਈਆਂ ਅਤੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ : CU ਵੀਡੀਓ ਕਾਂਡ, ਰੰਕਜ ਵਰਮਾ ਨੂੰ 18 ਦਿਨ ਮਗਰੋਂ ਮਿਲੀ ਜ਼ਮਾਨਤ, ਦੋਸ਼ੀ ਫੌਜੀ ਪਹੁੰਚਿਆ ਜੇਲ੍ਹ
ਗਗਨਦੀਪ ਸਿੰਘ ਦੇ ਭਰਾ ਗੁਰਜੰਟ ਨੇ ਦੋਸ਼ ਲਾਇਆ ਕਿ ਪੁਲਿਸ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਥਾਣੇ ਦੇ ਐਸਐਚਓ ਵੱਲੋਂ ਵੀ ਸਮਝੌਤਾ ਕਰਵਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ, ਕਿਉਂਕਿ ਗਗਨਦੀਪ ਸਿੰਘ ਦੋ ਭੈਣਾਂ ਦਾ ਇੱਕੋ-ਇੱਕ ਸਹਾਰਾ ਸੀ। ਪੰਜ ਸਾਲ ਦੀ ਉਮਰ ਵਿੱਚ ਉਸ ਦੇ ਪਿਤਾ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਮੇਲਾ ਪ੍ਰਬੰਧਕਾਂ ਦੇ ਚੱਲਦਿਆਂ ਇਹ ਵੱਡਾ ਹਾਦਸਾ ਹੋਇਆ ਹੈ। ਇਸ ਵਿੱਚ ਪੰਜ ਤੋਂ ਛੇ ਲੋਕ ਜ਼ਖਮੀ ਵੀ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -: