ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ’ਚ ਹੋਣ ਵਾਲੀਆਂ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਵੱਲੋਂ 20 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ।
ਲਿਸਟ ਵਿਚ ਅਰਵਿੰਦ ਕੇਜਰੀਵਾਲ, ਸ. ਭਗਵੰਤ ਮਾਨ, ਮਨੀਸ਼ ਸਿਸੌਦੀਆ, ਸੰਜੇ ਸਿੰਘ, ਸੰਦੀਪ ਪਾਠਕ, ਰਾਘਵ ਚੱਢਾ, ਸਤੇਂਦਰ ਜੈਨ ਸ. ਹਰਜੋਤ ਸਿੰਘ ਬੈਂਸ, ਦੁਰਗੇਸ਼ ਪਾਠਕ, ਅਜੇ ਦੱਤ, ਸੁਰਜੀਤ ਸਿੰਘ ਠਾਕੁਰ, ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਬ੍ਰਹਮ ਕੁਮਾਰ ਸ਼ਰਮਾ, ਆਈਡੀ ਭੰਡਾਰੀ, ਰਮਾ ਗੁਲਰੇਜਾ, ਨਰਿੰਦਰ ਪਠਾਨੀਆ ਤੇ ਕੈਪਟਨ ਪ੍ਰਸ਼ਾਂਤ ਨੂੰ ਸ਼ਾਮਲ ਕੀਤਾ ਗਿਆ ਹੈ।
ਦੱਸ ਦੇਈਏ ਕਿ 68 ਵਿਧਾਨ ਸਭਾ ਸੀਟਾਂ ਵਾਲੇ ਹਿਮਾਚਲ ਪ੍ਰਦੇਸ਼ ਵਿਚ 12 ਨਵੰਬਰ ਨੂੰ ਇਕ ਪਹਾਅ ਵਿਚ ਵੋਟਾਂ ਪੈਣੀਆਂ ਹਨ। 26 ਦਿਨ ਬਾਅਦ 8 ਦਸੰਬਰ ਨੂੰ ਗਿਣਤੀ ਹੋਵੇਗੀ। ਵਿਧਾਨ ਸਭਾ ਦਾ ਕਾਰਜਕਾਲ 8 ਜਨਵਰੀ 2023 ਨੂੰ ਖਤਮ ਹੋ ਰਿਹਾ ਹੈ। ਸਾਲ 2017 ਦੀਆਂ ਚੋਣਾਂ ਵਿਚ ਭਾਜਪਾ ਨੇ ਪੂਰਨ ਬਹੁਮਤ ਨਾਲ ਸਰਕਾਰ ਬਣਾਈ ਸੀ। 2017 ਦੀਆਂ ਚੋਣਾਂ ਵਿਚ ਭਾਜਪਾ ਨੇ 44, ਕਾਂਗਰਸ ਨੇ 22 ਸੀਟਾਂ ‘ਤੇ ਜਿੱਤ ਦਰਜ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: