ਕੇਂਦਰ ਸਰਕਾਰ ਅਤੇ ਅਡਾਨੀ ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਮਾਹੌਲ ਭਖ ਗਿਆ ਹੈ। ਚੰਡੀਗੜ੍ਹ ਦੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਦੇ ਬਾਹਰ ‘ਆਪ’ ਨੇ ਹੰਗਾਮਾ ਕੀਤਾ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ‘ਆਪ’ ਵਰਕਰਾਂ ਵੱਲੋਂ ‘ਕੇਂਦਰ ਸਰਕਾਰ ਮੁਰਦਾਬਾਦ’ ਦੇ ਨਾਅਰੇ ਲਾਏ ਗਏ ਹਨ। ‘ਆਪ’ ਵਿਧਾਇਕ ਵੀ ਮੌਕੇ ‘ਤੇ ਪਹੁੰਚ ਗਏ ਹਨ।
ਇਸ ਦੌਰਾਨ ਪੁਲਿਸ ਅਤੇ ‘ਆਪ’ ਵਰਕਰਾਂ ਦੀ ਆਪਸ ‘ਚ ਝੜਪ ਹੋ ਗਈ। ਹਲਕਾ ਲਾਠੀਚਾਰਜ ਵੀ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਜਲ ਤੋਪਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ ਹੈ। ਇਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਵੱਡੀ ਗਿਣਤੀ ਵਿੱਚ ਬੈਰੀਕੇਡ ਲਗਾਏ ਗਏ ਹਨ ਪਰ ਇਸ ਦੇ ਬਾਵਜੂਦ ਆਪ ਵਰਕਰ ਡਟੇ ਹੋਏ ਹਨ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮ ਗਲਤ ਹਨ, ਜਿਸ ਦੇ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਪ ਦਾ ਕਹਿਣਾ ਹੈ ਕਿ ਉਹ ਕੇਂਦਰ ਦੀਆਂ ਇਨ੍ਹਾਂ ਲੋਕ ਵਿਰੋਧੀ ਨੀਤੀਆਂ ਅਤੇ ਖਾਸ ਕਰਕੇ ਅਡਾਨੀ ਗਰੁੱਪ ਨੂੰ ਦਿੱਤੀ ਜਾ ਰਹੀ ਬੇਲੋੜੀ ਗੈਰ-ਕਾਨੂੰਨੀ ਮਦਦ ਦਾ ਵਿਰੋਧ ਕਰ ਰਹੀ ਹੈ।
ਇਹ ਵੀ ਪੜ੍ਹੋ : ਮਹਾਰਾਣੀ ਐਲਿਜ਼ਾਬੇਥ ਵੱਲੋਂ ਸਨਮਾਨਤ ਭਾਰਤੀ ਕੋਵਿਡ ਹੀਰੋ ਨੂੰ UK ‘ਚੋਂ ਮਿਲਿਆ ਦੇਸ਼ ਨਿਕਾਲਾ
ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਸਰਕਾਰ ‘ਤੇ ਗੌਤਮ ਅਡਾਨੀ ਦੀਆਂ ਕੰਪਨੀਆਂ ਦਾ ਪੱਖ ਲੈਣ ਦਾ ਦੋਸ਼ ਲਗਾਇਆ ਹੈ। ਆਪ ਨੇ ਕਿਹਾ ਕਿ ਗੌਤਮ ਅਡਾਨੀ ਦੀਆਂ ਕੰਪਨੀਆਂ ਦੇ ਮੁਨਾਫੇ ਲਈ ਭਾਜਪਾ ਨੇ ਜਨਤਕ ਖੇਤਰ ਦੇ ਬੈਂਕਾਂ, ਐਲਆਈਸੀ ਅਤੇ ਹੋਰ ਸੰਸਥਾਵਾਂ ਤੋਂ ਕਰਜ਼ੇ ਦੇ ਰੂਪ ਵਿੱਚ ਪੈਸਾ ਦੇ ਕੇ ਭਾਰਤ ਦੀ ਆਰਥਿਕਤਾ ਨੂੰ ਖੋਖਲਾ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: