ਭਾਜਪਾ ਨੇਤਾ ਤਜਿੰਦਰ ਬੱਗਾ ਨੂੰ ਲੈ ਕੇ ਜਾ ਰਹੀ ਪੰਜਾਬ ਪੁਲਿਸ ਦੇ ਕਾਫਲੇ ਨੂੰ ਹਰਿਆਣਾ ਵਿਚ ਰੋਕ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਬੱਗਾ ਨੂੰ ਵਾਪਸ ਦਿੱਲੀ ਲਿਆਂਦਾ ਜਾ ਸਕਦਾ ਹੈ। ਪੰਜਾਬ ਪੁਲਿਸ ਦੀ ਗੱਡੀ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿਚ ਰੋਕਿਆ ਗਿਆ ਹੈ।
ਬੱਗਾ ਦੀ ਗ੍ਰਿਫਤਾਰੀ ‘ਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਅਸੀਂ ਕੋਈ ਬਦਲੇ ਦੀ ਕਾਰਵਾਈ ਨਹੀਂ ਕੀਤੀ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਸੌਰਭ ਭਾਰਦਵਾਜ ਨੇ ਤਜਿੰਦਰ ਬੱਗਾ ਦੇ ਇਤਿਹਾਸ ਨੂੰ ਦਾਗਦਾਰ ਦੱਸਿਆ। ਉਨ੍ਹਾਂ ਕਿਹਾ ਕਿ ਇੱਕ ਬਜ਼ੁਰਗ ਵਕੀਲ ਨੂੰ ਜੁੱਤੇ ਨਾਲ ਕੁੱਟਣ ਲਈ ਇਹ ਲੋਕ ਸੁਰਖੀਆਂ ‘ਚ ਆਏ ਸਨ। ਸੌਰਭ ਭਾਰਦਵਾਜ ਨੇ ਕਿਹਾ ਕਿ 2018 ਦੀਆਂ ਲੋਕ ਸਭਾ ਚੋਣਾਂ ਦੌਰਾਨ ਅਮਿਤ ਸ਼ਾਹ ਦੀ ਰੈਲੀ ਦੌਰਾਨ ਹਿੱਸਾ ਦਾ ਵੀ ਕੋਲਕਾਤਾ ‘ਚ ਦੋਸ਼ ਲੱਗਾ।
ਭਾਜਪਾ ਨੇਤਾ ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ‘ਤੇ ਅਗਵਾ ਦਾ ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਉਪਰ ਕਿਡਨੈਪਿੰਗ ਦਾ ਦੋਸ਼ ਲਗਾਇਆ ਗਿਆ ਹੈ। ਜਿਹੜੀਆਂ ਧਾਰਾਵਾਂ ਤਹਿਤ ਕੇਸ ਦਰਜ ਹੋਇਆ ਹੈ ਉਸ ਵਿਚ 452, 365, 342, 392, 295/34 ਲਗਾਈ ਗਈ ਹੈ। ਦਿੱਲੀ ਪੁਲਿਸ ਨੇ ਐੱਫਆਈਆਰ ਮੁਤਾਬਕ ਤਜਿੰਦਰਪਾਲ ਬੱਗਾ ਨੇ ਦਿੱਲੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਕੁਝ ਲੋਕ ਘਰ ਦੇ ਅੰਦਰ ਆਏ ਸਨ ਤੇ ਉਨ੍ਹਾਂ ਨਾਲ ਮਾਰਕੁੱਟ ਕੀਤੀ। ਉਨ੍ਹਾਂ ਬੱਗਾ ਨੂੰ ਪੱਗ ਬੰਨ੍ਹਣ ਤੱਕ ਦਾ ਸਮਾਂ ਨਹੀਂ ਦਿੱਤਾ ਤੇ ਉਨ੍ਹਾਂ ਕੋਲੋਂ ਮੋਬਾਈਲ ਵੀ ਖੋਹ ਲਿਆ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰੀ ਨੂੰ ਲੈ ਕੇ ਕੁਮਾਰ ਵਿਸ਼ਵਾਸ ਨੇ ਵੀ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਕਿਹਾ ਕਿ ‘ਪਿਆਰੇ ਛੋਟੇ ਭਰਾ, ਖੁਦਾਰ ਪੰਜਾਬ ਨੇ 300 ਸਾਲ ਵਿਚ, ਦਿੱਲੀ ਦੇ ਕਿਸੇ ਅਸੁਰੱਖਿਅਤ ਤਾਨਾਸ਼ਾਹ ਨੂੰ ਆਪਣੀ ਤਾਕਤ ਨਾਲ ਕਦੇ ਨਹੀਂ ਖੇਡਣ ਦਿੱਤਾ। ਪੰਜਾਬ ਨੇ ਤੁਹਾਡੀ ਪਗੜੀ ਨੂੰ ਤਾਜ ਸੌਂਪਿਆ ਹੈ, ਕਿਸੇ ਬੌਨੇ ਦੁਰਯੋਧਨ ਨੂੰ ਨਹੀਂ, ਪੰਜਾਬ ਦੇ ਲੋਕਾਂ ਦੇ ਟੈਕਸ ਦੇ ਪੈਸਿਆਂ ਤੇ ਉਨ੍ਹਾਂ ਦੀ ਪੁਲਿਸ ਦਾ ਅਪਮਾਨ ਨਾ ਕਰੋ, ਪਗੜੀ ਸੰਭਾਲ ਜੱਟਾਂ’। ਕੁਮਾਰ ਵਿਸ਼ਵਾਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਦੇ ਟੈਕਸ ਤੋਂ ਹਾਸਲ ਪੈਸੇ ਦਾ ਗਲਤ ਇਸਤੇਮਾਲ ਨਾ ਕਰਨ ਦੀ ਹਦਾਇਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਆਪਣੀ ਪਗੜੀ ਦਾ ਮਾਨ ਰੱਖਣਾ ਚਾਹੀਦਾ ਹੈ।