ਪੰਜਾਬ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਪਾਰਟੀਆਂ ਵਿੱਚ ਉਥਲ-ਪੁਥਲ ਜਾਰੀ ਹੈ। ਆਮ ਆਦਮੀ ਪਾਰਟੀ ਵਿੱਚ ਵੀ ਕਈ ਲੀਡਰਾਂ ਵੱਲੋਂ ਬਗਾਵਤ ਕੀਤੀ ਜਾ ਰਹੀ ਹੈ, ਜਿਸ ਪਿੱਛੋਂ ਚਾਰ ਆਗੂਆਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ।
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਸੂਬਾ ਇੰਚਾਰਟ ਜਰਨੈਲ ਸਿੰਘ ਨੇ ਇਨ੍ਹਾਂ ਲੀਡਰਾਂ ਦੇ ਨਾਂ ਜਾਰੀ ਕਰਦੇ ਹੋਏ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਇਨ੍ਹਾਂ ਨੂੰ ਪਾਰਟੀ ਤੋਂ ਬਰਖਾਸਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਮੋਹਾਲੀ ਤੋਂ ਗੁਰਤੇਜ ਸਿੰਘ ਪੰਨੂੰ, ਅਮਰਗੜ੍ਹ ਤੋਂ ਸਤਵੀਰ ਸਿੰਘ ਸ਼ੀਰਾ ਭੰਨਭੌਰਾ, ਫਿਰੋਜ਼ਪੁਰ ਦਿਹਾਤੀ ਤੋਂ ਮੋੜਾ ਸਿਂਘ ਅੰਨਜਾਨ ਤੇ ਜਲੰਧਰ ਪੱਛਮੀ ਤੋਂ ਡਾ. ਸ਼ਿਵ ਦਿਆਲ ਸਿੰਘ ਮੱਲੀ ਦੇ ਨਾਂ ਸ਼ਾਮਲ ਹਨ।
ਦੱਸ ਦੇਈਏ ਕਿ ਮੋਹਾਲੀ ਦੇ ਸਾਬਕਾ ਮੇਅਰ ਅਤੇ ਮੋਹਾਲੀ ਤੋਂ ‘ਆਪ’ ਉਮੀਦਵਾਰ ਕੁਲਵੰਤ ਸਿੰਘ ਨੇ ਗੁਰਤੇਜ ਸਿੰਘ ਪੰਨੂ, ਸ਼ੀਰਾ ਭੰਬੂਰਾ ਅਤੇ ਮੌੜਾ ਸਿੰਘ ਅੰਨਜਾਨ ਖਿਲਾਫ ਉਨ੍ਹਾਂ ਦਾ ਅਕਸ ਖਰਾਬ ਕਰਨ ਲਈ ਗਲਤ ਪ੍ਰਚਾਰ ਕਰਨ ਦੇ ਦੋਸ਼ ਹੇਠ 100 ਕਰੋੜ ਰੁਪਏ ਦਾ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੂਜੇ ਪਾਸੇ ਚਾਰ ਕੁ ਦਿਨ ਪਹਿਲਾਂ ਵੀ ਗੁਰਤੇਜ ਸਿੰਘ ਪੰਨੂ, ਸ਼ੀਰਾ ਭੰਬੂਰਾ ਤੇ ਮੋੜਾ ਸਿੰਘ ਅਨਜਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਪਾਰਟੀ ਖਿਲਾਫ ਖੁੱਲ੍ਹੇ ਸ਼ਬਦਾਂ ਵਿੱਚ ਬਗਾਵਤ ਬੋਲੀ। ਉਨ੍ਹਾਂ ਪਾਰਟੀ ‘ਤੇ ਪੈਸੇ ਲੈ ਕੇ ਟਿਕਟਾਂ ਵੇਚਣ ਦੇ ਦੋਸ਼ ਲਾਏ ਅਤੇ ਕਈ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਵੀ ਜਾਰੀ ਕੀਤੀ ਤੇ ਪਾਰਟੀ ਸੁਪਰੀਮੋ ਤੇ ਰਾਘਵ ਚੱਢਾ ‘ਤੇ ਉਨ੍ਹਾਂ ਨੂੰ ਟਿਕਟਾਂ ਦੇਣ ‘ਤੇ ਸਵਾਲ ਉਠਾਏ ਸਨ।