5 ਸੂਬਿਆਂ ਦੇ ਵਿਧਾਨ ਸਭਾ ਚੋਣਾਂ ਦੇ ਐਗਜ਼ਿਟ ਪੋਲ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਐਗਜ਼ਿਟ ਪੋਲ ਮੁਤਾਬਕ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲ ਸਕਦਾ ਹੈ। ਐਕਸਿਸ ਮਾਇ ਇੰਡੀਆ -ਆਜ ਤੱਕ ਦੇ ਸਰਵੇ ‘ਚ ਆਮ ਆਦਮੀ ਪਾਰਟੀ ਨੂੰ 83 ਸੀਟਾਂ ਮਿਲ ਸਕਦੀਆਂ ਹਨ। ਸੀ ਵੋਟਰ-ਏਬੀਪੀ ਦੇ ਸਰਵੇ ‘ਚ ਵੀ ‘ਆਪ’ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ।
ਦੈਨਿਕ ਭਾਸਕਰ ਦੀ ਐਗਜ਼ਿਟ ਪੋਲ ਮੁਤਾਬਕ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ‘ਚੋਂ ‘ਆਪ’ ਨੂੰ 44 ਤੋਂ 100 ਸੀਟਾਂ ਮਿਲਣ ਦੇ ਆਸਾਰ ਹਨ। 30 ਤੋਂ 39 ਸੀਟਾਂ ਨਾਲ ਅਕਾਲੀ ਦਲ-ਬਸਪਾ ਗਠਜੋੜ ਦੂਜੇ ਨੰਬਰ ‘ਤੇ ਰਹਿ ਸਕਦਾ ਹੈ। ਇਨ੍ਹਾਂ ਚੋਣਾਂ ‘ਚ ਸਭ ਤੋਂ ਵੱਧ ਨੁਕਸਾਨ ਕਾਂਗਰਸ ਨੂੰ ਹੋਇਆ ਹੈ। 2017 ‘ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ 77 ਸੀਟਾਂ ਜਿੱਤ ਕੇ ਦੋ-ਤਿਹਾਈ ਬਹੁਮਤ ਹਾਸਲ ਕਰਨ ਵਾਲੀ ਕਾਂਗਰਸ ਨੂੰ ਇਸ ਵਾਰ ਸਿਰਫ 26 ਤੋਂ 32 ਸੀਟਾਂ ਮਿਲਣ ਦੇ ਅਨੁਮਾਨ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਨ੍ਹਾਂ ਚੋਣਾਂ ਵਿਚ ਭਾਜਪਾ ਵੀ ਸ਼ਾਇਦ ਕੋਈ ਚਮਤਕਾਰ ਦਿਖਾ ਸਕੇ। ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਦੇ ਸੁਖਦੇਵ ਸਿੰਘ ਢੀਂਡਸਾ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਚੋਣ ਮੈਦਾਨ ਵਿਚ ਉਤਰੀ ਭਾਜਪਾ ਤੇ ਉਸ ਦੇ ਸਹਿਯੋਗੀਆਂ ਨੂੰ 7 ਤੋਂ 10 ਸੀਟਾਂ ਮਿਲ ਸਕਦੀਆਂ ਹਨ।
ਇਹ ਵੀ ਪੜ੍ਹੋ : GST ਦਰਾਂ ਵਧਾਉਣ ਦੀ ਬਜਾਏ ਪੈਟਰੋਲ-ਡੀਜ਼ਲ ਨੂੰ ਜੀਐੱਸਟੀ ਦੇ ਦਾਇਰੇ ‘ਚ ਲਿਆਵੇ ਮੋਦੀ ਸਰਕਾਰ : ਭਗਵੰਤ ਮਾਨ
ਪੰਜਾਬ ਵਿਚ ਇਸ ਵਾਰ ਮਲਟੀ ਕਾਰਨਰ ਫਾਈਟ ਹੋਣ ਦੀ ਜਗ੍ਹਾ 30 ਤੋਂ ਵੱਧ ਸੀਟਾਂ ‘ਤੇ ਜਿੱਤ ਦਾ ਮਾਰਜਨ ਸਭ ਤੋਂ ਘੱਟ ਰਹੇਗਾ। ਇਨ੍ਹਾਂ ਸੀਟਾਂ ‘ਤੇ ਵਿਨਿੰਗ ਮਾਰਜਨ 3 ਹਜ਼ਾਰ ਤੋਂ ਵੀ ਘੱਟ ਰਹਿ ਸਕਦਾ ਹੈ। ਪੰਜਾਬ ਦੇ ਵੋਟਰ ਸਭ ਤੋਂ ਵੱਡਾ ਝਟਕਾ ਕਿਸਾਨ ਅੰਦੋਲਨ ਚਲਾਉਣ ਵਾਲੇ ਨੇਤਾਵਾਂ ਨੂੰ ਦੇਣ ਜਾ ਰਹੇ ਹਨ। ਕਿਸਾਨ ਸੰਗਠਨਾਂ ਦੇ ਸੰਯੁਕਤ ਸਮਾਜ ਮੋਰਚਾ ਦਾ ਖਾਤਾ ਤੱਕ ਨਹੀਂ ਖੁੱਲ੍ਹਣ ਜਾ ਰਿਹਾ।