ਪੰਜਾਬ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ ਉਦੋਂ ਤੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਵੱਡੇ-ਵੱਡੇ ਐਲਾਨ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਅੱਜ ਮਾਨ ਸਰਕਾਰ ਇੰਡਸਟਰੀ ਸੈਕਟਰ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ, ਜਿਸ ਦਾ ਐਲਾਨ ਮੁੱਖ ਮੰਤਰੀ ਮਾਨ ਵੱਲੋਂ ਖੁਦ ਕੀਤਾ ਜਾਵੇਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਅਸੀਂ ਇਤਿਹਾਸਕ ਫੈਸਲਾ ਲੈਣ ਜਾ ਰਹੇ ਹਾਂ ਤੇ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ।
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹ ਕਿ ਜ ਅਸੀਂ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਤੇ ਭ੍ਰਿਸ਼ਟਾਚਾਰ ਤੋਂ ਰਾਹਤ ਮਿਲੇਗੀ…ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ…ਦੁਪਹਿਰ ਨੂੰ ਮੈਂ ਆਪ LIVE ਹੋ ਕੇ ਤੁਹਾਡੇ ਨਾਲ ਵੇਰਵੇ ਸਾਂਝੇ ਕਰਾਂਗਾ…
ਵੀਡੀਓ ਲਈ ਕਲਿੱਕ ਕਰੋ -: