ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣਗੇ। ਮਾਨ ਅੱਜ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਗਏ ਹਨ।
ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਸੰਗਰੂਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਉਹ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ ਅਤੇ ਪੰਜਾਬ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਵਧਾਈ ਦੇਣਗੇ। ਸਰਕਾਰ ਬਾਰੇ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ, ‘ਮੈਂ ਭਲਕੇ ਰਾਜਪਾਲ ਨੂੰ ਮਿਲਾਂਗਾ। ਅਸੀਂ ਅੱਜ ਉਨ੍ਹਾਂ ਤੋਂ ਸਮਾਂ ਮੰਗਾਂਗੇ।’ ਸਹੁੰ ਚੁੱਕ ਸਮਾਗਮ ਨਵਾਂਸ਼ਹਿਰ ਜ਼ਿਲ੍ਹੇ ਦੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਵੇਗਾ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦੇ ਨਾਲ ਹੀ ਸਰਕਾਰ ਦੇ ਗਠਨ ਨੂੰ ਲੈ ਕੇ ਵੀ ਚਰਚਾਵਾਂ ਤੇ ਲਾਬਿੰਗ ਤੇਜ਼ ਹੋ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਕੈਬਨਿਟ ਵਿੱਚ ਪਹਿਲਾਂ ਪੁਰਾਣੇ ਤੇ ਤਜਰੇਬਾਕਰ ਚਿਹਰਿਆਂ ਨੂੰ ਤਰਜੀਹ ਦੇਵੇਗੀ।
ਪਾਰਟੀ ਨੇ ਪ੍ਰੋਫੈਸ਼ਨਲਸ ਨੂੰ ਹਮੇਸ਼ਾ ਤਵੱਜੋ ਦਿੱਤੀਹੈ, ਇਸ ਲਈ ਪਾਰਟੀ ਵਿੱਚ ਡਾਕਟਰ, ਵਕੀਲ, ਇੰਜੀਨੀਅਰ ਤੇ ਟੀਚਰਸ ਤੇ ਪ੍ਰੋਫੈਸਰਸ ਸ਼ਾਮਲ ਹੈ। ਇਸ ਲਈ ਪਾਰਟੀ ਕੈਬਨਿਟ ਵਿੱਚ ਅਜਿਹੇ ਲੋਕਾਂ ਨੂੰ ਤਰਜੀਹ ਦੇਵੇਗੀ ਤਾਂਕਿ ਸਰਕਾਰ ਦੇ ਕੰਮਾਂ ਨੂੰ ਚੰਗੇ ਢੰਗ ਨਾਲ ਪੂਰਾ ਕੀਤਾ ਜਾ ਸਕੇ।
ਸੰਭਾਵਿਤ ਤੌਰ ‘ਤੇ ਕੈਬਨਿਟ ਮੰਤਰੀਆਂ ਵਿੱਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾ, ਪ੍ਰੋ. ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂਕੇ, ਮੀਤ ਹੇਅਰ ਤੇ ਹਰਜੋਤ ਬੈਂਸ ਦਾ ਨਾਂ ਸਾਹਮਣੇ ਆ ਰਿਹਾ ਹੈ। ਪਾਰਟੀ ਸੂਤਰਾਂ ਦਾਕਹਿਣਾ ਹੈ ਕਿਜਿਨ੍ਹਾਂ ਉਮੀਦਵਾਰਾਂ ਨੇ ਕਾਂਗਰਸ, ਅਕਾਲੀ ਦਲ, ਬੀਜੇਪੀ ਗਠਜੋੜ ਵਾਲੇ ਚੋਟੀ ਦੇ ਨੇਤਾਵਾਂ ਨੂੰ ਕਰਾਰੀ ਮਾਤ ਦਿੱਤੀ ਹੈ, ਉਨ੍ਹਾਂ ਨੂੰ ਗਠਿਤ ਹੋਣ ਵਾਲੀ ਸਰਕਾਰ ਵਿੱਚ ਅਹਿਮ ਜ਼ਿੰਮੇਵਾਰੀ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਪਾਰਟੀ ਦੇ ਇੱਕ ਸੀਨੀਅਰ ਨੇਤਾ ਨੇ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਮਜੀਠੀਆ ਵਰਗੇ ਚੋਟੀ ਦੇ ਨੇਤਾਵਾਂ ਨੂੰ ਮਾਤ ਦਿੱਤੀ, ਉਨ੍ਹਾਂ ਨੂੰ ਹਰਹਾਲ ਵਿੱਚ ਗਠਿਤ ਹੋਣ ਵਾਲੀ ਸਰਕਾਰ ਵਿ4ਚ ਅਹਿਮ ਜ਼ਿੰਮੇਵਾਰੀ ਸੌਂਪੀ ਜਾਣੀ ਤੈਅ ਹੈ।