ਪੰਜਾਬ ਵਿੱਚ ਬਣਨ ਜਾ ਰਹੀ ਆਮ ਆਦਮੀ ਪਾਰਟੀ ਆਪਣੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਹੈ। ਭਗਵੰਤ ਮਾਨ ਦੇ ਮੁੱਖ ਮੰਤਰੀ ਦੀ ਤਾਜਪੋਸ਼ੀ ਤੋਂ ਪਹਿਲਾਂ ਹੀ ਇਨ੍ਹਾਂ ਵਾਅਦਿਆਂ ਨੂੰ ਲੈ ਕੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ਤੋਂ ਬਾਅਦ ਪੁਰਾਣੇ ਘਰੇਲੂ ਬਿਜਲੀ ਦੇ ਬਿੱਲ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਸੀ। ਹੁਣ ਭਗਵੰਤ ਮਾਨ ਭਲਕੇ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਵਾਲੇ ਹਨ। ਇਸ ਤੋਂ ਇੱਕ ਦਿਨ ਪਹਿਲਾਂ ਹੀ ਬਿਜਲੀ ਮਹਿਕਮੇ ਨੂੰ ਕਿਸੇ ਵੀ ਵਿਅਕਤੀ ਦਾ ਬਿਜਲੀ ਦਾ ਮੀਟਰ ਨਾ ਕੱਟਣ ਦੇ ਹੁਕਮ ਦੇ ਦਿੱਤੇ ਗਏ ਹਨ।
ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਬਿਜਲੀ ਵਿਭਾਗ ਨੂੰ ਨਿਰਦੇਸ਼ ਦਿੱਤਾ ਹੈ ਕਿ ਸਰਕਾਰ ਦੇ ਅਗਲੇ ਹੁਕਮਾਂ ਤੱਕ ਕਿਸੇ ਵੀ ਵਿਅਕਤੀ ਦਾ ਬਿਜਲੀ ਦਾ ਮੀਟਰ ਨਾ ਕੱਟਿਆ ਜਾਵੇ ਤੇ ਜੇ ਪਿਛਲੇ ਦਿਨਾਂ ਦੌਰਾਨ ਕਿਸੇ ਵਿਅਕਤੀ ਦਾ ਮੀਟਰ ਬਿੱਲ ਅਦਾ ਨਾ ਕਰਨ ਕਰਕੇ ਕੱਟਿਆ ਗਿਆ ਹੈ ਤਾਂ ਉਹ ਮੀਟਰ ਤੁਰੰਤ ਪ੍ਰਭਾਵ ਨਾਲ ਲਗਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਜਲਦ ਹੀ ਆਪਣੀਆਂ ਗਾਰੰਟੀਆਂ ਨੂੰ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ। ਸਿਹਤ ਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਸਾਰਿਆਂ ਨੂੰ 300 ਯੂਨਿਟ ਮੁਫਤ ਬਿਜਲੀ ਯਕੀਨੀ ਬਣਾਉਣ ਲਈ ਯੋਜਨਾਵਾਂ ਤੇ ਕੰਮ ਕੀਤਾ ਜਾ ਰਿਹਾ ਹੈ।
ਭਗਵੰਤ ਮਾਨ ਸਰਕਾਰ 1 ਅਪ੍ਰੈਲ ਤੋਂ ਲਾਗੂ ਹੋਣ ਵਾਲੇ ਟੈਰਿਫ ਹੁਕਮਾਂ ਵਿੱਚ 300 ਯੂਨਿਟ ਮੁਫਤ ਬਿਜਲੀ ਦੇਣ ਦੀ ਯੋਜਨਾ ਬਣਾ ਰਹੀ ਹੈ। ਦਿੱਲੀ ਦੇ ਸੀ. ਐੱਮ. ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਚੋਣ ਵਾਅਦਿਆਂ ਵਿੱਚੋਂ ਇਹ ਪਹਿਲੀ ਗਾਰੰਟੀ ਸੀ, ਜਿਸ ਦੇ ਜਲਦ ਲਾਗੂ ਹੋਣ ਦੀ ਸੰਭਾਵਨਾ ਹੈ।