ਦਿੱਲੀ ਵਿਚ ਅਫਸਰਾਂ ਦੇ ਟਰਾਂਸਫਰ-ਪੋਸਟਿੰਗ ਦੇ ਮੁੱਦੇ ‘ਤੇ ਕੇਂਦਰ ਦੇ ਆਰਡੀਨੈਂਸ ਖਿਲਾਫ ਅਰਵਿੰਦ ਕੇਜਰੀਵਾਲ ਵਿਰੋਧੀ ਪਾਰਟੀਆਂ ਨੂੰ ਮਿਲ ਰਹੇ ਹਨ। ਅੱਜ ਉਹ ਕੋਲਕਾਤਾ ਗਏ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਨੇਤਾ ਸੰਜੇ ਸਿੰਘ, ਰਾਘਵ ਚੱਢਾ ਤੇ ਆਤਿਸ਼ੀ ਸਿੰਘ ਵੀ ਸਨ। ਉਨ੍ਹਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕਰਕੇ ਸਮਰਥਨ ਮੰਗਿਆ।
ਮਮਤਾ ਨੇ ਕੇਜਰੀਵਾਲ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਸੰਸਦ ਦੇ ਮਾਨਸੂਨ ਸੈਸ਼ਨ ਵਿਚ ਜੇਕਰ ਕੇਂਦਰ ਆਰਡੀਨੈਂਸ ਨੂੰ ਲੈ ਕੇ ਬਿੱਲ ਲਿਆਉਂਦੀ ਹੈ ਤਾਂ ਅਸੀਂ ਉਸ ਦਾ ਵਿਰੋਧ ਕਰਾਂਗੇ। ਮਮਤਾ ਨੇ ਹੋਰ ਪਾਰਟੀਆਂ ਨੂੰ ਵੀ ਆਰਡੀਨੈਂਸ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਹੈ।
ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਕੇਜਰੀਵਾਲ ਦਾ ਸਮਰਥਨ ਕੀਤਾ ਸੀ। ਕਾਂਗਰਸ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਸੰਸਦ ਦੇ ਮਾਨਸੂਨ ਸੈਸ਼ਨ ਵਿਚ ਦਿੱਲੀ ‘ਤੇ ਕੇਂਦਰ ਸਰਕਾਰ ਦੇ ਆਰਡੀਨੈਂਸ ਦਾ ਕਾਂਗਰਸ ਵਿਰੋਧ ਕਰੇਗੀ। ਅਸੀਂ ਆਮ ਆਦਮੀ ਪਾਰਟੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਹਾਂ।
ਇਹ ਵੀ ਪੜ੍ਹੋ : ਜਲੰਧਰ ‘ਚ ਚੱਲਦੀ ਕਾਰ ‘ਚ ਲੱਗੀ ਅੱਗ, ਲੁਧਿਆਣਾ ਤੋਂ ਟਾਂਡਾ ਜਾ ਰਿਹਾ ਪਰਿਵਾਰ ਵਾਲ-ਵਾਲ ਬਚਿਆ
ਦੱਸ ਦੇਈਏ ਕਿ ਕੇਜਰੀਵਾਲ ਕੇਂਦਰ ਸਰਕਾਰ ਦੇ ਆਰਡੀਨੈਂਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਸਮਰਥਨ ਲਈ ਮੁਹਿੰਮ ਚਲਾ ਰਹੀ ਹੈ। ਉਹ 24 ਤੇ 25 ਮਈ ਨੂੰ ਮੁੰਬਈ ਵਿਚ ਹੋਣਗੇ ਜਿਥੇ ਉਹ ਊਧਵ ਠਾਕਰੇ ਤੇ NCP ਚੀਫ ਸ਼ਰਦ ਪਵਾਰ ਨੂੰ ਮਿਲਣਗੇ।
ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਆਰਡੀਨੈਂਸ ਨੂੰ ਕਾਨੂੰਨ ਬਣਾਉਣ ਲਈ ਰਾਜ ਸਭਾ ਵਿਚ ਲਿਆਉਂਦੀ ਹੈ ਤਾਂ ਵਿਰੋਧੀ ਪਾਰਟੀ ਸਾਡਾ ਸਾਥ ਦੇਵੇ। ਵਿਰੋਧੀ ਧਿਰ ਨਾਲ ਹੋਵੇਗੀ ਤਾਂ 2024 ਲੋਕ ਸਭਾ ਚੋਣਾਂ ਵਿਚ ਭਾਜਪਾ ਖਤਮ ਹੋ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: