ਪੰਜਾਬ ਵਿਧਾਨ ਸਭਾ ਚੋਣਾਂ ਦੇ ਐਗਜ਼ਿਟ ਪੋਲ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਸਭ ਵੱਡੀ ਪਾਰਟੀ ਬਣ ਕੇ ਉਭਰ ਰਹੀ ਹੈ ਤੇ ਹੁਣ ‘ਆਪ’ ਰਾਜ ਸਭਾ ਵਿੱਚ ਵੀ ਪਹਿਲੀ ਵਾਰ ਪੰਜਾਬ ਵੱਲੋਂ ਨੁਮਾਇੰਦਗੀ ਕਰਨ ਦੀ ਤਿਆਰੀ ਵਿੱਚਹੈ।
ਭਾਰਤ ਦੇ ਚੋਣ ਕਮਿਸ਼ਨ ਨੇ ਪੰਜਾਬ ਦੀਆਂ 5 ਸੀਟਾਂ ਸਣੇ ਕੁਲ 13 ਰਾਜ ਸਭਾ ਸੀਟਾਂ ਲਈ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ‘ਆਪ’ ਵਿੱਚ ਰਾਜ ਸਭਾ ਦੀ ਮੈਂਬਰੀ ਦੇ ਚਾਹਵਾਨਾਂ ਨੇ ਜੱਦੋ-ਜਹਿਦ ਸ਼ੁਰੂ ਕਰ ਦਿੱਤੀ ਹੈ। ਹੁਣ ਵੇਖਣਾ ਹੋਵੇਗਾ ਕਿ ਪੰਜਾਬ ਚੋਣਾਂ ਦੇ ਨਤੀਜਿਆਂ ਤੋਂ ਤੁਰੰਤ ਬਾਅਦ ‘ਆਪ’ ਕਿਹੜੇ ਉਮੀਦਵਾਰਾਂ ਨੂੰ ਰਾਜ ਸਭਾ ਮੈਂਬਰ ਲਈ ਚੋਣ ਮੈਦਾਨ ਵਿੱਚ ਉਤਾਰੇਗੀ।
ਦੱਸਣਯੋਗ ਹੈ ਕਿ ਪੰਜਾਬ ਵਿੱਚ 7 ਰਾਜ ਸਭਾ ਸੀਟਾਂ ਹਨ, ਜਿਨ੍ਹਾਂ ਵਿੱਚੋਂ ਤਿੰਨ ’ਤੇ ਕਾਂਗਰਸ, ਤਿੰਨ ’ਤੇ ਸ਼੍ਰੋਮਣੀ ਅਕਾਲੀ ਦਲ ਅਤੇ ਇਕ ਸੀਟ ’ਤੇ ਭਾਜਪਾ ਕਾਬਜ਼ ਹੈ। ਇਨ੍ਹਾਂ ਵਿੱਚੋਂ 5 ਰਾਜ ਸਭਾ ਮੈਂਬਰਾਂ ਦੀਆਂ ਸੀਟਾਂ ਦਾ ਕਾਰਜਕਾਲ ਖਤਮ ਹੋਣ ਜਾ ਰਿਹਾ ਹੈ ਜਿਨ੍ਹਾਂ ਦੀ ਚੋਣ 31 ਮਾਰਚ ਨੂੰ ਰੱਖੀ ਗਈ ਹੈ। ਬਾਕੀ ਦੋ ਸੀਟਾਂ ਦਾ ਕਾਰਜਕਾਲ ਵੀ ਇਸੇ ਸਾਲ ਜੁਲਾਈ ਮਹੀਨੇ ਖਤਮ ਹੋਵੇਗਾ।
ਆਮ ਆਦਮੀ ਪਾਰਟੀ ਨੇ ਪਹਿਲੀ ਵਾਰ 2017 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ, ਜਿਸ ਵਿੱਚ ਇਸ ਦੇ 20 ਵਿਧਾਇਕਾਂ ਨੇ ਜਿੱਤ ਹਾਸਲ ਕੀਤੀ ਸੀ। ਇਸ ਵਾਰ ਐਗਜ਼ਿਟ ਪੋਲ ਦੇ ਨਤੀਜਿਆਂ ਮੁਤਾਬਕ ਆਮ ਆਦਮੀ ਪਾਰਟੀ ਨੂੰ 44 ਤੋਂ 100 ਸੀਟਾਂ, ਜਦਕਿ ਕਾਂਗਰਸ ਨੂੰ 27 ਤੋਂ 33 ਸੀਟਾਂ, ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਨੂੰ 7 ਤੋਂ 13 ਸੀਟਾਂ ਅਤੇ ਭਾਜਪਾ-ਪੰਜਾਬ ਲੋਕ ਕਾਂਗਰਸ ਗਠਜੋੜ ਨੂੰ 3 ਤੋਂ 7 ਸੀਟਾਂ ਹਾਸਿਲ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਪਹਿਲੀ ਵਾਰ ਹੋਵੇਗਾ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਰਾਜ ਸਭਾ ਚੋਣਾਂ ਵਿੱਚ ਵੋਟ ਪਾਉਣ ਦਾ ਮੌਕਾ ਮਿਲੇਗਾ। ਪੰਜਾਬ ਤੋਂ ਰਾਜ ਸਭਾ ਸੀਟਾਂ ਲਈ ਪਿਛਲੀਆਂ ਚੋਣਾਂ 2016 ਵਿੱਚ ਹੋਈਆਂ ਸਨ, ਇਸ ਲਈ ‘ਆਪ’ ਨੂੰ ਰਾਜ ਸਭਾ ਚੋਣਾਂ ਲਈ ਵੋਟ ਪਾਉਣ ਦਾ ਮੌਕਾ ਨਹੀਂ ਮਿਲਿਆ। 20 ਫਰਵਰੀ ਨੂੰ ਹੋਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ, ਇਸ ਲਈ ਆਮ ਆਦਮੀ ਪਾਰਟੀ ਵੀ ਇਸ ਵਾਰ ਰਾਜ ਸਭਾ ਵਿੱਚ ਵੋਟਿੰਗ ਕਰੇਗੀ।
ਦੱਸ ਦੇਈਏ ਕਿ ਪੰਜਾਬ ਦੇ ਪੰਜ ਰਾਜ ਸਭਾ ਮੈਂਬਰਾਂ ਸੁਖਦੇਵ ਸਿੰਘ, ਪ੍ਰਤਾਪ ਸਿੰਘ ਬਾਜਵਾ, ਸ਼ਵੇਤ ਮਲਿਕ, ਨਰੇਸ਼ ਗੁਜਰਾਲ ਤੇ ਸ਼ਮਸ਼ੇਰ ਸਿੰਘ ਦੁੱਲੋ ਦਾ ਕਾਰਜਕਾਲ 9 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ।