ਗੜ੍ਹਸ਼ੰਕਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ‘ਤੇ ਬੀਤੀ ਰਾਤ ਕੁਝ ਅਣਪਛਾਤੇ ਬੰਦਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਵਿਧਾਇਕ ਜੈਕਿਸ਼ਨ ਬੰਗਾ ਰੋਡ ‘ਤੇ ਸਥਿਤ ਨਿਰੰਕਾਰੀ ਭਵਨ ਨੇੜੇ ਆਪਣੇ ਘਰ ਪਰਤ ਰਹੇ ਸਨ ਤਾਂ ਉਨ੍ਹਾਂ ਦੀ ਗੱਡੀ ‘ਤੇ ਕੁਝ ਅਣਪਛਾਤੇ 4 ਬੰਦਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਡਰਾਈਵਰ ਵਾਲੀ ਸਾਈਡ ਦੇ ਸ਼ੀਸ਼ੇ ਟੁੱਟ ਗਏ। ਪੁਲਿਸ ਥਾਣਾ ਗੜ੍ਹਸ਼ੰਕਰ ਵੱਲੋਂ ਅਣਪਛਾਤੇ ਹਮਲਾਵਰਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਮਾਮਲੇ ਵਿੱਚ ਗੜ੍ਹਸ਼ੰਕਰ ਪੁਲਿਸ ਨੇ ਇੱਕ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਹਾਲਾਂਕਿ ਹਮਲੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਲਗਾਤਾਰ ਆਲੇ-ਦੁਆਲੇ ਦੇ ਇਲਾਕੇ ਦੀ ਜਾਂਚ ਕਰ ਰਹੀ ਹੈ।
‘ਆਪ’ ਵਿਧਾਇਕ ਜੈਕਿਸ਼ਨ ਸਿੰਘ ਰੋਡੀ ਨੇ ਦੱਸਿਆ ਕਿ ਉਹ ਮੰਗਲਵਾਰ ਰਾਤ ਨੂੰ ਘਰ ਪਰਤ ਰਹੇ ਸਨ। ਉਸ ਸਮੇਂ ਉਨ੍ਹਾਂ ਦੀ ਕਾਰ 40 ਦੀ ਸਪੀਡ ‘ਤੇ ਸੀ। ਅਚਾਨਕ ਇਕ ਈਟੀਓਸ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਦੀ ਰਫਤਾਰ ਘੱਟ ਗਈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਸ ਤੋਂ ਬਾਅਦ ਕੁਝ ਲੋਕ ਤੇਜ਼ਧਾਰ ਹਥਿਆਰਾਂ ਨਾਲ ਉਸ ਕਾਰ ਤੋਂ ਹੇਠਾਂ ਉਤਰ ਆਏ। ਉਸ ਨੇ ਡਰਾਈਵਰ ਸਾਈਡ ਦਾ ਸ਼ੀਸ਼ਾ ਤੋੜ ਦਿੱਤੀ। ਇਸ ਤੋਂ ਬਾਅਦ ਡਰਾਈਵਰ ਨੇ ਮੁਸਤੈਦੀ ਦਿਖਾਉਂਦੇ ਹੋਏ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰਾਂ ਨੇ ਉਸ ਦੀ ਕਾਰ ਦਾ ਮੂਹਰਲਾ ਸ਼ੀਸ਼ਾ ਵੀ ਤੋੜਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ, ਤਨਖ਼ਾਹਾਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ
‘ਆਪ’ ਵਿਧਾਇਕ ਜੈਕਿਸ਼ਨ ਸਿੰਘ ਰੋਡੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਹੋ ਗਈ ਹੈ। ਜਦੋਂ ਪੰਜਾਬ ਵਿੱਚ ਸਿਰਫ਼ ਇੱਕ ਵਿਧਾਇਕ ਹੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਦਾ ਕੀ ਬਣੇਗਾ?