ਈਡੀ ਵੱਲੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਮਾਮਲੇ ਵਿਚ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਸੁਣਵਾਈ ਦੌਰਾਨ ਕੋਰਟ ਨੇ ਗੱਜਣਮਾਜਰਾ ਨੂੰ 15 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜਿਆ ਹੈ।
ਦੱਸ ਦੇਈਏ ਕਿ ਗੱਜਣਮਾਜਰਾ ਨੂੰ ਈਡੀ ਨੇ ਸੰਗਰੂਰ ਵਿਚ ਵਰਕਰਾਂ ਨਾਲ ਚੱਲ ਰਹੀ ਬੈਠਕ ਤੋਂ ਗ੍ਰਿਫਤਾਰ ਕਰ ਲਿਆ ਸੀ। ਬੀਤੇ ਦਿਨੀਂ ਪੁੱਛਗਿਛ ਦੌਰਾਨ ਵਿਧਾਇਕ ਗੱਜਣਮਾਜਰਾ ਦੀ ਤਬੀਅਤ ਖਰਾਬ ਹੋ ਗਈ ਸੀ ਜਿਸ ਦੇ ਬਾਅਦ ਉਨ੍ਹਾਂ ਨੂੰਇਲਾਜ ਲਈ ਜਲੰਧਰ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਜਿਥੋਂ ਦੇਰ ਰਾਤ ਲਗਭਗ 12 ਵਜੇ ਗੱਜਣਮਾਜਰਾ ਨੂੰ ਚੰਡੀਗੜ੍ਹ ਪੀਜੀਆਰ ਰੈਫਰ ਕਰ ਦਿੱਤਾ ਗਿਆ ਸੀ ਜਿਥੇ ਉਨ੍ਹਾਂ ਦਾ ਸੁਰੱਖਿਆ ਵਿਚ ਇਲਾਜ ਚੱਲ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਅਹਿਮ ਉਪਰਾਲਾ, ਦੂਜਾ ਬੱਚਾ ਧੀ ਪੈਦਾ ਹੋਣ ‘ਤੇ ਮਾਪਿਆਂ ਨੂੰ ਦਿੱਤੇ ਜਾਣਗੇ 6,000 ਰੁਪਏ
ਜ਼ਿਕਰਯੋਗ ਹੈ ਕਿ ਵਿਧਾਇਕ ਦੀ ਗ੍ਰਿਫਤਾਰੀ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿਚ ਹੋਈ ਹੈ। ਇਸੇ ਮਾਮਲੇ ਵਿਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਆਫਿਸ ਦੀ ਜਾਂਚ ਕੀਤੀ ਸੀ। ਹਾਲਾਂਕਿ ਉਸ ਸਮੇਂ ਵਿਧਾਇਕ ਦੀ ਗ੍ਰਿਫਤਾਰੀ ਨਹੀਂ ਹੋਈ ਸੀ। ਪਰ ਸੋਮਵਾਰ ਨੂੰ ਈਡੀ ਵੱਲੋਂ ਵਿਧਾਇਕ ਗੱਜਣਮਾਜਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ : –