ਜਲੰਧਰ ਦੇ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਫਿਰ ਤੋਂ ਜਾਨ ਨਾਲ ਮਾਰਨ ਦੀ ਧਮਕੀ ਮਿਲੀ ਹੈ। 4 ਤੋਂ 5 ਦਿਨ ਪਹਿਲਾਂ ਵਿਧਾਇਕ ਦੇ ਬਿਆਨਾਂ ‘ਤੇ ਥਾਣਾ ਪੰਜ ਵਿਚ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਦੱਸ ਦੇਈਏ ਕਿ ਮੀਡੀਆ ਵਿਚ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਦਿੱਤੇ ਬਿਆਨ ਦੇ ਮਾਮਲੇ ਵਿਚ ਸ਼ੀਤਲ ਅੰਗੁਰਾਲ ਨੂੰ ਧਮਕੀ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਟੀਮਾਂ ਇਕ ਵਿਅਕਤੀ ਨੂੰ ਫੜਨ ਲਈ ਰਵਾਨਾ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : ਬਠਿੰਡਾ ਪੁਲਿਸ ਦੀ ਕਾਰਵਾਈ, ਸੁੰਦਰ ਲੜਕੀਆਂ ਦੇ ਮੁਕਾਬਲੇ ਦੇ ਪੋਸਟਰ ਲਗਾਉਣ ਵਾਲਿਆਂ ਖਿਲਾਫ FIR ਦਰਜ
ਜ਼ਿਕਰਯੋਗ ਹੈ ਕਿ ਪੱਛਮੀ ਹਲਕੇ ਦੇ ਵਿਧਾਇਕ ਅੰਗੁਰਾਲ ਨੇ ਬਿਆਨ ਵਿਚ ਕਿਹਾ ਕਿ ਉਨ੍ਹਾਂ ਦੇ ਮੋਬਾਈਲ ‘ਤੇ ਫੋਨ ਆਇਆ ਸੀ। ਫੋਨ ਕਰਨ ਵਾਲੇ ਵਿਅਕਤੀ ਨੇ ਪਹਿਲਾਂ ਤਾਂ ਸਿੱਧੇ ਧਮਕੀ ਦਿੰਦੇ ਹੋਏ ਉਲਟਾ-ਸਿੱਧਾ ਬੋਲਿਆ। ਉਸ ਨੇ ਕਿਹਾ ਕਿ ਉਹ ਵਾਰਸ ਪੰਜਾਬ ਦੇ ਚੀਫ ਅੰਮ੍ਰਿਤਪਾਲ ਸਿੰਘ ਖਿਲਾਫ ਹੁਣੇ ਜਿਹੇ ਦਿੱਤੇ ਬਿਆਨ ਨੂੰ ਵਾਪਸ ਲਵੇ। ਧਮਕੀ ਦਿੱਤੀ ਗਈ ਕਿ ਜੇਕਰ ਬਿਆਨ ਵਾਪਸ ਨਾ ਦਿੱਤਾ ਗਿਆ ਤਾਂ ਜਾਨ ਤੋਂ ਮਾਰ ਦੇਵਾਂਗੇ। ਇਸ ਤੋਂ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ਨੂੰ ਲੈ ਕੇ ਇਕ ਵਿਅਕਤੀ ਨੇ ਸ਼ੀਤਲ ਨੂੰ ਮਾਰਨ ਦੀ ਧਮਕੀ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -: