AAP MLAs Bhagwant : ਕਾਲੇ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅੱਜ 31ਵੇਂ ਦਿਨ ‘ਚ ਦਾਖਲ ਹੋ ਗਿਆ ਹੈ ਪਰ ਕਿਸਾਨ ਕੜਕਦੀ ਠੰਡ ‘ਚ ਅਜੇ ਵੀ ਬਾਰਡਰ ‘ਤੇ ਡਟੇ ਹੋਏ ਹਨ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਮਨ ਕੀ ਬਾਤ’ ਰਾਹੀਂ ਲੋਕਾਂ ਨੂੰ ਸੰਬੋਧਨ ਕੀਤਾ ਜਾਣਾ ਸੀ। ਇਸ ‘ਤੇ ਤੰਜ ਕੱਸਦੇ ਹੋਏ ਕਿਹਾ ‘ਆਪ’ ਵਿਧਾਇਕ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਉਹ ਬਰਨਾਲਾ ਤੋਂ ਵਿਧਾਇਕ ਹੇਅਰ ਨਾਲ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਹਨ। ਦੱਸ ਦੇਈਏ ਕਿ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਤਿੰਨ ਦਿਨਾਂ ਸ਼ਹੀਦੀ ਜੋੜ ਮੇਲਾ ਲੱਗਦਾ ਹੈ। ਉਸੇ ਸਬੰਧ ‘ਚ ‘ਆਪ’ ਆਗੂ ਭਗਵੰਤ ਮਾਨ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ।
ਭਗਵੰਤ ਮਾਨ ਨੇ ਦੱਸਿਆ ਕਿ ਰਸਤੇ ‘ਚ ਅਸੀਂ ਇੱਕ ਢਾਬੇ ‘ਤੇ ਰੁਕੇ ਹਾਂ। ਉਨ੍ਹਾਂ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਮਨ ਕੀ ਬਾਤ’ ਨਾਲ ਜਨਤਾ ਨੂੰ ਸੰਬੋਧਨ ਕਰਨਗੇ। ਇਸ ਮੌਕੇ ਦਿੱਲੀ ਬਾਰਡਰ ‘ਤੇ ਲਗਭਗ ਇੱਕ ਮਹੀਨੇ ਤੋਂ ਡਟੇ ਕਿਸਾਨਾਂ ਨੇ ਸੱਦਾ ਦਿੱਤਾ ਹੈ ਕਿ ਜਿੰਨੀ ਦੇਰ ਤੱਕ PM ਮੋਦੀ ਆਪਣਾ ਝੂਠਾ ਭਾਸ਼ਣ ਦੇਣਗੇ, ਰੋਸ ਵਜੋਂ ਸਾਰੇ ਵਰਗਾਂ ਦੇ ਲੋਕ ਘਰਾਂ ‘ਚ ਥਾਲੀਆਂ ਵਜਾਉਣਗੇ ਤਾਂ ਜੋ ਉਨ੍ਹਾਂ ਦੀ ‘ਮਨ ਕੀ ਬਾਤ’ ਦਾ ਵਿਰੋਧ ਕੀਤਾ ਜਾ ਸਕੇ ਤੇ ਕਿਸਾਨਾਂ ਦੇ ਅੰਦੋਲਨ ਦਾ ਸਾਥ ਦੇਣਾ ਹੈ।
ਮਾਨ ਨੇ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਕੇਂਦਰ ਸਰਕਾਰ ਤੋਂ ਅਪੀਲ ਕੀਤੀ। MSP ਦੀ ਗਾਰੰਟੀ ਦਿੱਤੀ ਜਾਵੇ। ‘ਮਨ ਕੀ ਬਾਤ’ ਨੂੰ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਮਨ ਕੀ ਬਾਤ ਸੁਣਾਉਣ ਦੀ ਬਜਾਏ ਕਿਸਾਨਾਂ ਦੇ ਮਨ ਕੀ ਬਾਤ ਸੁਣਨੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਨੇ ਹਮੇਸ਼ਾ ਕਿਸਾਨਾਂ ਦਾ ਸਾਥ ਦਿੱਤਾ ਹੈ ਤੇ ਅੱਗੇ ਵੀ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅਸੀਂ ਬਿਨਾਂ ਰਾਜਨੀਤਕ ਲਾਭ ਤੋਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਮਿਲਾਕੇ ਖੜ੍ਹੇ ਹਾਂ।