‘ਆਪ’ ਸਾਂਸਦ ਸੰਜੇ ਸਿੰਘ ਨੇ ਸੰਸਦ ਵਿਚ ਪਰਾਲੀ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਮੱਸਿਆ ਦਾ ਹੱਲ ਕਿਸਾਨਾਂ ਨੂੰ ਸਜ਼ਾ ਦੇਣਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਸੁਝਾਅ ਦਿੱਤਾ ਸੀ ਕਿ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਸਹਾਇਤਾ ਰਕਮ ਪਰਾਲੀ ਨਾ ਸਾੜਨ ਲਈ ਦਿੱਤਾ ਜਾਵੇ। ਇਸ ਸੁਝਾਅ ‘ਤੇ ਹੁਣ ਮੋਦੀ ਸਰਕਾਰ ਨੂੰ ਜਲਦ ਫੈਸਲਾ ਲੈਣਾ ਚਾਹੀਦਾ ਹੈ।
ਪੰਜਾਬ ਵਿਚ ਪਰਾਲੀ ਸਾੜਨ ਦਾ ਮੁੱਦਾ ਕਾਫੀ ਗਰਮਾਇਆ ਹੋਇਆ ਹੈ। ਇਸੇ ਨੂੰ ਲੈ ਕੇ ਕੇਂਦਰ ਤੇ ਪੰਜਾਬ ਵਿਚਾਲੇ ਕਾਫੀ ਤਨਾਤਨੀ ਚੱਲ ਰਹੀ ਹੈ। ਕੇਂਦਰ ਦਾ ਦੋਸ਼ ਹੈ ਕਿ ਪੰਜਾਬ ਵਿਚ ਪਰਾਲੀ ਸਾੜਨ ਕਾਰਨ ਦਿੱਲੀ ਵਰਗੇ ਸ਼ਹਿਰਾਂ ਵਿਚ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ। ਇਸ ‘ਤੇ ਆਪ ਸਾਂਸਦ ਸੰਜੇ ਸਿੰਘ ਨੇ ਕਿਹਾ ਕਿ ਸਿਰਫ 6 ਫੀਸਦੀ ਵਾਤਾਵਰਣ ਪਰਾਲੀ ਸਾੜਨ ਕਰਕੇ ਹੁੰਦਾ ਹੈ ਤੇ ਬਾਕੀ ਤਾ 94 ਫੀਸਦੀ ਪ੍ਰਦੂਸ਼ਣ ਹੋਰ ਸਰੋਤਾਂ ਕਾਰਨ ਫੈਲਦਾ ਹੈ। ਪਰ ਇਸ ਲਈ ਪੰਜਾਬ ਦੇ ਕਿਸਾਨਾਂ ਨੂੰ ਸਜ਼ਾ ਦੇਣਾ ਸਹੀ ਨਹੀਂ ਹੈ।
ਇਹ ਵੀ ਪੜ੍ਹੋ : ‘ਆਪ’ ਵਿਧਾਇਕ ਦਾ ਨੰਬਰ ਭੇਜ ਕੇ ਇਸ ਆਗੂ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ, ਕਿਹਾ- ਹੁਣ ਤੁਹਾਡਾ ਕੰਮ ਖ਼ਤਮ
ਦੱਸ ਦੇਈਏ ਕਿ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਦਾਅਵਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਪਰਾਲੀ ਸਾੜਨ ਦੇ ਮਾਮਲੇ ਘੱਟ ਵੀ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ 2021 ਵਿੱਚ 15 ਸਤੰਬਰ ਤੋਂ 30 ਨਵੰਬਰ ਤੱਕ ਅੱਗ ਲੱਗਣ ਦੀਆਂ 71,304 ਘਟਨਾਵਾਂ ਵਾਪਰੀਆਂ ਜਦੋਂਕਿ ਇਸ ਸਾਲ ਇਸੇ ਸਮੇਂ ਦੌਰਾਨ 49,907 ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਘੱਟ ਹਨ।
ਵੀਡੀਓ ਲਈ ਕਲਿੱਕ ਕਰੋ -: