ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਦਿਨਾਂ ਦਾ ਸਮਾਂ ਬਚਿਆ ਹੈ। ਇਸੇ ਦੇ ਮੱਦੇਨਜ਼ਰ ਪੰਜਾਬ ਵਿਚ ਸਿਆਸੀ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੀ ਲੀਡਰਸ਼ਿਪ ਦੇ ਨਾਲ-ਨਾਲ ਕੇਂਦਰ ਦੀ ਲੀਡਰਸ਼ਿਪ ਵੱਲੋਂ ਵੀ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਕੋਟਕਪੂਰਾ ਵਿਚ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਵੱਡੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ‘ਤੇ ਵੱਡਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਰਐੱਸਐੱਸ ਤੋਂ ਹੀ ਨਿਕਲੀ ਹੈ। ਦਿੱਲੀ ਵਿਚ ਇਨ੍ਹਾਂ ਨੇ ਸਿੱਖਿਆ ਤੇ ਸਿਹਤ ਦੇ ਨਾਂ ‘ਤੇ ਕੁਝ ਨਹੀਂ ਕੀਤਾ। ਇਸ ਲਈ ਜ਼ਰੂਰੀ ਹੈ ਕਿ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਨੇਤਾਵਾਂ ਬਾਰੇ ਲੋਕ ਸੱਚਾਈ ਜਾਣਨ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਇਸ ਮੌਕੇ ਉਨ੍ਹਾਂ ਵਿਰੋਧੀਆਂ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਿਸਾਨਾਂ ਦੀ ਆਵਾਜ਼ ਨਹੀਂ ਸੁਣੀ। ਸਰਕਾਰ ਨੇ ਕਿਸਾਨਾਂ ਨੂੰ ਕੁਚਲਿਆ ਹੈ। ‘ਆਪ’ ਦੇ ਦਿੱਲੀ ਮਾਡਲ ‘ਤੇ ਵੀ ਸਵਾਲ ਚੁੱਕੇ ਅਤੇ ਉਸ ਦੀ ਤੁਲਨਾ ਭਾਜਪਾ ਦੇ ਗੁਜਰਾਤ ਮਾਡਲ ਨਾਲ ਕੀਤੀ। ਦਿੱਲੀ ਮਾਡਲ ਦੇ ਨਾਂ ‘ਤੇ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ‘ਆਪ’ ਨੇ ਦਿੱਲੀ ‘ਚ ਕੁਝ ਨਹੀਂ ਕੀਤਾ। ਪੰਜਾਬ ’ਚ ‘ਆਪ’ ਦੀ ਸਰਕਾਰ ਬਣੀ ਤਾਂ ਦਿੱਲੀ ਤੋਂ ਚੱਲੇਗੀ।
ਇਸ ਮੌਕੇ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਮੈਂ ਪੰਜਾਬੀ ਪਰਿਵਾਰ ਵਿਚ ਵਿਆਹੀ ਗਈ ਹਾਂ। ਮੇਰੇ ਬੱਚਿਆਂ ਵਿਚ ਪੰਜਾਬੀ ਖੂਨ ਹੈ। ਉਨ੍ਹਾਂ ਨੇ CM ਚੰਨੀ ਦੀ ਖੂਬ ਤਾਰੀਫ ਕੀਤੀ ਤੇ ਕਿਹਾ ਕਿ ਉਨ੍ਹਾਂ ਨੇ 100 ਦਿਨਾਂ ਵਿਚ ਚੰਗਾ ਕੰਮ ਕੀਤਾ। ਇਸ ਮੌਕੇ ਪ੍ਰਿਯੰਕਾ ਗਾਂਧੀ ਨੇ ਐਲਾਨ ਕੀਤਾ ਕਿ ਸਰਕਾਰ ਬਣਨ ‘ਤੇ ਮਹਿਲਾਵਾਂ ਨੂੰ 1100 ਰੁਪਏ ਪ੍ਰਤੀ ਮਹੀਨੇ ਦਿੱਤੇ ਜਾਣਗੇ।